ਹੁਸ਼ਿਆਰਪੁਰ/ਸ਼ਾਮਚੁਰਾਸੀ (ਸਮਾਜ ਵੀਕਲੀ) (ਚੁੰਬਰ): ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1463ਨਵੇ ਸੈਪਲ ਲੈਣ ਨਾਲ ਅਤੇ 977 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ 19 ਨਵੇ 21 ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 6458 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 170324 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 163406 ਸੈਪਲ ਨੈਗਟਿਵ, ਜਦ ਕਿ 1637 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 133 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 224 ਹੈ । ਐਕਟਿਵ ਕੇਸਾ ਦੀ ਗਿਣਤੀ ਹੈ 200, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6034 ਹਨ ।
ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 21 ਪਾਜੇਟਿਵ ਕੇਸ ਆਏ ਹਨ , ਹੁਸ਼ਿਆਰਪੁਰ ਸ਼ਹਿਰ 4 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 17 ਪਾਜੇਟਵ ਮਰੀਜ ਹਨ । ਜਿਲੇ ਵਿੱਚ ਕੋਰੋਨਾ ਬਿਮਾਰੀ ਨਾਲ ਇਕ ਮੌਤ ਹੋਈ ਹੈ ਜਿਨਾਂ ਵਿੱਚ (1) 63 ਸਾਲਾ ਵਿਆਕਤੀ ਵਾਸੀ ਲਮੀਨ ਸਿਹਤ ਕੇਦਰ ਮੰਡ ਭਡੰਰੇ ਦੀ ਮੌਤ ਸੀ ਐਮ ਸੀ ਲੁਧਿਆਣਾ । ਸਿਵਲ ਸਰਜਨ ਲੋਕਾ ਨੂੰ ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।