ਹੁਸ਼ਿਆਰਪੁਰ/ਸ਼ਾਮਚੁਰਾਸੀ (ਚੁੰਬਰ) (ਸਮਾਜ ਵੀਕਲੀ) : ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1105ਵਿਆਕਤੀਆਂ ਦੇ ਨਵੇ ਸੈਪਲ ਲੈਣ ਨਾਲ ਅਤੇ 1223 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 27 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 926 ਹੋ ਗਈ ਹੈ ।
ਜਿਲੇ ਵਿੱਚ ਕੁੱਲ ਸੈਪਲਾਂ ਦੀ ਗਿਣਤੀ 44527 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 40602 ਸੈਪਲ ਨੈਗਟਿਵ, ਜਦ ਕਿ 3024 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 61 ਸੈਪਲ ਇਨਵੈਲਡ ਹਨ । ਐਕਟਿਵ ਕੇਸਾ ਦੀ ਗਿਣਤੀ 178 ਹੈ , ਤੇ 723 ਮਰੀਜ ਠੀਕ ਹੋ ਕਿ ਆਪਣੇ ਘਰ ਜਾ ਚੁਕੇ ਹਨ । ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ ਕਿ 27 ਕੇਸ ਹੁਸ਼ਿਆਰਪੁਰ ਜਿਲੇ ਨਾਲ ਆਏ ਹਨ ਜਿਨਾਂ ਵਿੱਚੋ ਹੁਸ਼ਿਆਰਪੁਰ ਨਾਲ ਟਗੋਰ ਨਗਰ 3 , ਹਾਰਟਾ ਬਡਲਾ 10 , ਦਸੂਹਾ 4 , ਮੁਕੇਰੀਆਂ 4 , ਗੰੜਸ਼ੰਕਰ 2 ਮਾਹਿਲਪੁਰ 2 , ਚੱਕੋਵਾਲ 2 ਸਿਹਤ ਬਲਾਕਾਂ ਨਾਲ ਸਬੰਧਿਤ ਹਨ ।
ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਲੇ ਵਿੱਚ ਕੋਵਿਡ 19 ਵਾਇਰਸ ਦੇ ਕੇਸਾਂ ਦੇ ਵੱਧਣ ਨਾਲ ਜਿਲਾਂ ਵਾਸੀਆਂ ਨੂੰ ਘਬਰਾਉਣ ਦਾ ਲੋੜ ਨਹੀ ਬਲ ਕਿ ਸਿਹਤ ਨਿਯਮਾਂ ਨੂੰ ਅਪਣਾਉਦੇ ਹੋਏ ਇਸ ਬਿਮਾਰੀ ਨੂੰ ਹਰਾਉਣ ਦੀ ਜਰੂਰਤ ਹੈ । ਮਿਸ਼ਨ ਫਹਤੇ ਨੂੰ ਹਾਸਿਲ ਕਰਨ ਲਈ ਸਾਨੂੰ ਪਾਜੇਟਿਵ ਮਰੀਜ ਦੇ ਸਪੰਰਕ ਵਿੱਚ ਆਉਣ ਤੇ ਆਪਣਾ ਕੋਵਿਡ 19 ਵਇਰਸ ਦਾ ਟੈਸਟ ਨਜਦੀਕੀ ਸਿਹਤ ਸੰਸਥਾਂ ਤੋ ਕਰਵਾਉਣਾ ਚਾਹੀਦਾ ਹੈ ਅਤੇ ਇਹ ਟੈਸਟ ਸਰਕਾਰ ਵੱਲੋ ਮੁੱਫਤ ਕੀਤਾ ਜਾਦਾ ਹੈ । ਘਰ ਤੋ ਬਾਹਰ ਨਿਕਲ ਸਮੇ ਮਾਸਿਕ ਲਾਗਉਣ ਤੇ ਸਮਾਜਿਕ ਦੂਰੀ ਦੇ ਨਿਯਮਾ ਦੀ ਪਾਲਣਾ ਕਰਨ ਅਤੇ ਸਮੇ ਸਮੇ ਹੱਥਾਂ ਨੂੰ ਸਾਫ ਕਰਨਾ ਚਾਹੀਦਾ ਹੈ