ਹੁਸ਼ਿਆਰਪੁਰ (ਸਮਾਜ ਵੀਕਲੀ) (ਕੁਲਦੀਪ ਚੁੰਬਰ) – ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 3752 ਨਵੇਂ ਸੈਪਲ ਲੈਣ ਨਾਲ ਅਤੇ 4800 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ 340 ਨਵੇ ਪਾਜੇਟਿਵ ਮਰੀਜਾਂ ਦੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 23048 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 504563 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 478725 ਸੈਪਲ ਨੈਗਟਿਵ,
ਐਕਟਿਵ ਕੇਸਾਂ ਦੀ ਗਿਣਤੀ 3020 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 20924 ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 340 ਮਰੀਜ ਪਜੇਟਿਵ ਪਾਏ ਗਏ ਹਨ, ਹੁਸ਼ਿਆਰਪੁਰ ਸ਼ਹਿਰ ਦੇ 40 ਪਾਜੇਟਿਵ ਮਰੀਜ ਹਨ, ਤੇ ਬਾਕੀ 300 ਜਿਲੇ ਦੇ ਸਿਹਤ ਕੇਦਰਾਂ ਦੇ ਮਰੀਜ ਹਨ। ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 08 ਮੌਤ ਹੋਈਆਂ ਹਨ । (1) 50 ਸਾਲਾ ਪੁਰਸ਼ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਹੁਸ਼ਿਆਰਪੁਰ ਦੀ ਮੌਤ ਮਾਡਰਨ ਹਸਪਤਾਲ ਹਸ਼ਿਆਰਪੁਰ ਵਿਖੇ ਹੋਈ (2) 52 ਸਾਲਾ ਪੁਰਸ਼ ਵਾਸੀ ਦਤਾਰਪੁਰ ਦੀ ਮੌਤ ਨਿਜੀ ਹਸਪਤਾਲ ਜਲੰਧਰ ਵਿਖੇ ਹੋਏ (3) 50 ਸਾਲਾ ਪੁਰਸ਼ ਵਾਸੀ ਨੌਸ਼ਿਹਰਾ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ (4) 50 ਸਾਲਾ ਔਰਤ ਵਾਸੀ ਮੰਡ ਭੰਡੇਰ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ (5) 55 ਸਾਲਾ ਪੁਰਸ਼ ਵਾਸੀ ਦਸ਼ਮੇਸ਼ ਨਗਰ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ (6) (45) ਸਾਲਾ ਪੁਰਸ ਵਾਸੀ ਗਡ਼ਸ਼ੰਕਰ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ ।
(7) 43 ਸਾਲਾ ਔਰਤ ਵਾਸੀ ਤਲਵਾੜਾ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੀ ਹੈ (8) 37 ਸਾਲਾ ਔਰਤ ਵਾਸੀ ਬਿਹਾਲ ਦੀ ਮੌਤ ਮੈਡੀਕਲ ਕਾਲਿਜ ਅੰਮ੍ਰਿਤਸਰ ਵਿਖੇ ਹੋਈ ਹੈ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ l
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly