(ਸਮਾਜ ਵੀਕਲੀ)
ਹੁਸ਼ਿਆਰਪੁਰ/ਸ਼ਾਮਚੁਰਾਸੀ (ਚੁੰਬਰ) – ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2192 ਨਵੇ ਸੈਪਲ ਲੈਣ ਨਾਲ ਅਤੇ 1934 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 35 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 5985 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 146049 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 139219 ਸੈਪਲ ਨੈਗਟਿਵ, ਜਦ ਕਿ 1911 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 132 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 205 ਹੈ । ਐਕਟਿਵ ਕੇਸਾ ਦੀ ਗਿਣਤੀ ਹੈ 205 ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 5550 ਹਨ । ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 35 ਪਾਜੇਟਿਵ ਕੇਸ ਆਏ ਹਨ , ਹੁਸ਼ਿਆਰਪੁਰ ਸ਼ਹਿਰ 9 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 26 ਪਾਜੇਟਵ ਮਰੀਜ ਹਨ । ਸਿਵਲ ਸਰਜਨ ਲੋਕਾ ਨੂੰ ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।
ਅੱਜ ਤੱਕ ਦੀ ਡੇਗੂ ਰਿਪੋਟ – ਸਿਵਲ ਸਰਜਨ ਡਾ ਜਸਬੀਰ ਸਿੰਘ ਜੀ ਨੇ ਇਹ ਵੀ ਦੱਸਿਆ ਕਿ ਡੇਗੂ ਦੀ ਅੱਜ ਤੱਕ ਦੀ ਰਿਪੋਟ ਹੈ ਜੋ ਇਸ ਸੀਜਨ ਜਿਲੇ ਵਿੱਚ 184 ਕੇਸ ਹੁਣ ਤੱਕ ਰਿਪੋਟ ਹੋਏ ਤੇ 9 ਕੇਸ ਅੱਜ ਦੇ ਪਾਜੇਟਿਵ ਹਨ ਜਿਨਾ ਵਿੱਚੋ ਸ਼ਹਿਰ ਹੁਸ਼ਿਆਰਪੁਰ ਨਾਲ ਸਬੰਧਿਤ 5 ਕੇਸ ਹਨ ਤੇ 4 ਕੇਸ ਵੱਖ ਵੱਖ ਜਿਲੇ ਦੇ ਸਿਹਤ ਕੇਦਰਾਂ ਦੇ ਹਨ । ਕੌਮੀ ਵੈਕਟਰ ਬੋਰਨ ਡਸੀਜ ਕੰਟਰੋਲ ਪਰੋਗਾਮ ਦੇ ਤਹਿਤ ਮਲੇਰੀਆਂ , ਡੇਗੂ ਅਤੇ ਚਿਕਨਗੁਣੀਆਂ ਦੀ ਬਿਮਾਰੀ ਤੋ ਬਚਾਅ ਲਈ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਜੇਕਰ ਕਿਸੇ ਵਿਆਕਤੀ ਨੂੰ ਤੇਜ ਬੁਖਾਰ, ਸਿਰ ਦਰਦ , ਅੱਖਾ ਦੇ ਪਿਛਲੇ ਹਿਸੇ ਚ ਦਰਦ , ਮਾਸ ਪੇਸ਼ੀਆਂ ਦੇ ਜੋੜਾਂ ਦਾ ਦਰਦ , ਉਲਟੀ ਆਉਣਾ , ਚਮੜੀ ਤੇ ਦਾਣੇ , ਅਤੇ ਨੱਕ ਮੂੰਹ ਤੇ ਮਸੂੜਿਆ ਵਿੱਚੋ ਖੂਨ ਵਗਣਾ ਇਸ ਦੀਆਂ ਮੁੱਖ ਨਿਸਾਨੀਆਂ ਹਨ । ਜੇਕਰ ਕਿਸੇ ਵਿਆਕਤੀ ਵਿੱਚ ਲੱਛਣ ਨਜਰ ਆਉਣ ਤਾਂ ਤਰੁੰਤ ਨਜਦੀਕੀ ਸਰਕਾਰੀ ਹਸਪਤਾਲ ਵਿੱਚ ਸਪੰਰਕ ਕੀਤਾ ਜਾਵੇ, ਉਥੇ ਇਸ ਦਾ ਇਲਾਜ ਟੈਸਟ ਮੁੱਫਤ ਹੁੰਦਾ ਹੈ । ਮਲੇਰੀਆਂ ਡੇਗੂ ਤੇ ਬੱਚਣ ਲਈ ਸਾਨੂੰ ਦਿਨ ਸਮੇ ਪੂਰੀਆਂ ਬਾਂਹਾ ਦੇ ਕਪੜੇ , ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਭਜਾਉ ਕਰੀਮਾਂ ਦਾ ਇਸ ਤੇ ਮਾਲ ਕਰਨਾ ਚਾਹੀਦਾ ਹੈ ਇਸ ਤੋ ਇਲਾਵਾਂ ਘਰਾਂ ਦੇ ਆਸ- ਪਾਸ ਸਮਾਨ ਵਿੱਚ ਖੜੇ ਪਾਣੀ ਦੇ ਸੋਮਿਆ ਨੂੰ ਨਸ਼ਟ ਕਰ ਦੇਣਾ ਚਾਹੀਦਾ । ਡੇਂਗੂ ਦਾ ਮੱਛਰ ਹਫ਼ਤੇ ਵਿੱਚ ਅੰਡੇ ਨਾਲ ਪੂਰਾ ਮੱਛਰ ਬਣਦਾ ਹੈ, ਇਸ ਲਈ ਕੂਲਰਾਂ, ਗਮਲਿਆਂ, ਫਰਿਜ਼ਾਂ ਦੀਆਂ ਟਰੇਆਂ ਅਤੇ ਹੋਰ ਪਾਣੀ ਦੇ ਬਰਤਨਾਂ ਨੂੰ ਡਰਾਈ ਰੱਖਣਾ ਚਾਹੀਦਾ ਹੈ ।