ਹੁਸ਼ਿਆਰਪੁਰ/ਸ਼ਾਮਚੁਰਾਸੀ (ਸਮਾਜ ਵੀਕਲੀ) (ਚੁੰਬਰ): ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1538 ਨਵੇ ਸੈਪਲ ਲੈਣ ਨਾਲ ਅਤੇ 1770 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 35 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7261 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 207734 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 200048 ਸੈਪਲ ਨੈਗਟਿਵ, ਜਦ ਕਿ 1851 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 149 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 272 ਹੈ ।
ਐਕਟਿਵ ਕੇਸਾ ਦੀ ਗਿਣਤੀ ਹੈ 245, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6744 ਹਨ । ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 35 ਪਾਜੇਟਿਵ ਕੇਸ ਆਏ ਹਨ , ਹੁਸ਼ਿਆਰਪੁਰ ਸ਼ਹਿਰ 11 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 24 ਪਾਜੇਟਵ ਮਰੀਜ ਹਨ । ਹੁਸ਼ਿਆਰਪੁਰ ਜਿਲੇ ਵਿੱਚ ਕੋਰੋਨਾ ਨਾਲ ਅੱਜ ਕੋਈ ਮੋਤ ਨਹੀ ਹੋਈ ਹੈ । ਸਿਵਲ ਸਰਜਨ ਲੋਕਾ ਨੂੰ ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।