ਹੁਸ਼ਿਆਰਪੁਰ/ਸ਼ਾਮਚੁਰਾਸੀ (ਸਮਾਜ ਵੀਕਲੀ) (ਚੁੰਬਰ) : ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1254 ਵਿਆਕਤੀਆਂ ਦੇ ਨਵੇ ਸੈਪਲ ਲੈਣ ਨਾਲ ਅਤੇ 1292 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 37 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 973 ਹੋ ਗਈ ਹੈ ।
ਜਿਲੇ ਵਿੱਚ ਕੁੱਲ ਸੈਪਲਾਂ ਦੀ ਗਿਣਤੀ 47295 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 42931 ਸੈਪਲ ਨੈਗਟਿਵ, ਜਦ ਕਿ 3404 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 75 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 26 ਹੈ । ਐਕਟਿਵ ਕੇਸਾ ਦੀ ਗਿਣਤੀ 186 ਹੈ , ਤੇ 761 ਮਰੀਜ ਠੀਕ ਹੋ ਕਿ ਆਪਣੇ ਘਰ ਜਾ ਚੁਕੇ ਹਨ । ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ ਕਿ 37 ਕੇਸ ਹੁਸ਼ਿਆਰਪੁਰ ਜਿਲੇ ਨਾਲ ਆਏ ਹਨ
ਜਿਨਾਂ ਵਿੱਚੋ ਹੁਸ਼ਿਆਰਪੁਰ ਨਾਲ ਸੁਭਾਸ਼ ਨਗਰ, ਸਰੂਪ ਨਗਰ, ਸਿਵਲ ਲਾਇਨ, ਅਸਲਾਮਬਾਦ ਮੁਹੱਲੇ ਦੇ 7 ਕੇਸ , ਗੰੜਸੰਕਰ ਦੇ 5 , ਮੁਕੇਰੀਆਂ 6 , ਦਸੂਹਾਂ 4 , ਬੁਢਾਬੜ 7 , ਨਿਹਾਲ ਪੁਰ 2 , ਝੀਗੜ ਕਲਾਂ 1 , ਹਰਿਆਣਾ 1, ਨੂਰਪੁਰ 1, ਮਹਿਤਪੁਰ 1 , ਮੰਡ ਪਿੰਡ 1 , ਟਾਡਾਂ 1 ਸਿਹਤ ਬਲਾਕਾਂ ਨਾਲ ਸਬੰਧਿਤ ਹਨ । ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਲੇ ਵਿੱਚ ਕੋਵਿਡ 19 ਵਾਇਰਸ ਦੇ ਕੇਸਾਂ ਦੇ ਵੱਧਣ ਨਾਲ ਜਿਲਾਂ ਵਾਸੀਆਂ ਨੂੰ ਘਬਰਾਉਣ ਦਾ ਲੋੜ ਨਹੀ ਬਲ ਕਿ ਸਿਹਤ ਨਿਯਮਾਂ ਨੂੰ ਅਪਣਾਉਦੇ ਹੋਏ
ਇਸ ਬਿਮਾਰੀ ਨੂੰ ਹਰਾਉਣ ਦੀ ਜਰੂਰਤ ਹੈ । ਮਿਸ਼ਨ ਫਹਤੇ ਨੂੰ ਹਾਸਿਲ ਕਰਨ ਲਈ ਸਾਨੂੰ ਪਾਜੇਟਿਵ ਮਰੀਜ ਦੇ ਸਪੰਰਕ ਵਿੱਚ ਆਉਣ ਤੇ ਆਪਣਾ ਕੋਵਿਡ 19 ਵਇਰਸ ਦਾ ਟੈਸਟ ਨਜਦੀਕੀ ਸਿਹਤ ਸੰਸਥਾਂ ਤੋ ਕਰਵਾਉਣਾ ਚਾਹੀਦਾ ਹੈ ਅਤੇ ਇਹ ਟੈਸਟ ਸਰਕਾਰ ਵੱਲੋ ਮੁੱਫਤ ਕੀਤਾ ਜਾਦਾ ਹੈ । ਘਰ ਤੋ ਬਾਹਰ ਨਿਕਲ ਸਮੇ ਮਾਸਿਕ ਲਾਗਉਣ ਤੇ ਸਮਾਜਿਕ ਦੂਰੀ ਦੇ ਨਿਯਮਾ ਦੀ ਪਾਲਣਾ ਕਰਨ ਅਤੇ ਸਮੇ ਸਮੇ ਹੱਥਾਂ ਨੂੰ ਸਾਫ ਕਰਨਾ ਚਾਹੀਦਾ ਹੈ