ਹੁਸ਼ਿਆਰਪੁਰ/ਸ਼ਾਮਚੁਰਾਸੀ (ਚੁੰਬਰ) (ਸਮਾਜ ਵੀਕਲੀ): ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1074ਵਿਆਕਤੀਆਂ ਦੇ ਨਵੇ ਸੈਪਲ ਲੈਣ ਨਾਲ ਅਤੇ 1111 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 4 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 854 ਹੋ ਗਈ ਹੈ ਤੇ ਇਕ ਔਰਤ ਦੀ ਮੌਤ ਉਮਰ 62 ਸਾਲ ਵਾਸੀ ਫਹਿਤੇਗੜ ਹੁਸ਼ਿਆਰਪੁਰ ਪਿਛਲੇ ਦਿਨਾਂ ਤੋ ਪਟੇਲ ਹਸਪਤਾਲ ਉਸ ਦੀ ਬੀਤੇ ਦਿਨ ਕੋਰੋਨਾ ਪਾਜੇਟਿਵ ਹੋਣ ਨਾਲ ਮੌਤ ਹੋਈ ਹੈ ਉਹ ਕਿਸੇ ਹੋਰ ਬਿਮਾਰੀ ਨਾਲ ਪੀੜਤ ਸੀ , ਤੇ ਮੋਤਾਂ ਦੀ ਗਿਣਤੀ ਜਿਲੇ ਵਿੱਚ 25 ਹੋ ਗਈ ਹੈ ।
ਜਿਲੇ ਵਿੱਚ ਕੁੱਲ ਸੈਪਲਾਂ ਦੀ ਗਿਣਤੀ 42243 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 38121 ਸੈਪਲ ਨੈਗਟਿਵ, ਜਦ ਕਿ 3292 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 61 ਸੈਪਲ ਇਨਵੈਲਡ ਹਨ । ਐਕਟਿਵ ਕੇਸਾ ਦੀ ਗਿਣਤੀ 132 ਹੈ , ਤੇ 697 ਮਰੀਜ ਠੀਕ ਹੋ ਕਿ ਆਪਣੇ ਘਰ ਜਾ ਚੁਕੇ ਹਨ । ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ ਕਿ ਦੋ ਕੇਸ ਜਲੰਧਰ ਤੋ ਅਤੇ 2 ਕੇਸ ਅਮ੍ਰਿਤਸਰ ਤੋ ਜਿਲੇ ਨਾਲ ਸਬੰਧਿਤ ਆਏ ਹਨ ।
ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਲੇ ਵਿੱਚ ਕੋਵਿਡ 19 ਵਾਇਰਸ ਦੇ ਕੇਸਾਂ ਦੇ ਵੱਧਣ ਨਾਲ ਜਿਲਾਂ ਵਾਸੀਆਂ ਨੂੰ ਘਬਰਾਉਣ ਦਾ ਲੋੜ ਨਹੀ ਬਲ ਕਿ ਸਿਹਤ ਨਿਯਮਾਂ ਨੂੰ ਅਪਣਾਉਦੇ ਹੋਏ ਇਸ ਬਿਮਾਰੀ ਨੂੰ ਹਰਾਉਣ ਦੀ ਜਰੂਰਤ ਹੈ । ਮਿਸ਼ਨ ਫਹਤੇ ਨੂੰ ਹਾਸਿਲ ਕਰਨ ਲਈ ਸਾਨੂੰ ਪਾਜੇਟਿਵ ਮਰੀਜ ਦੇ ਸਪੰਰਕ ਵਿੱਚ ਆਉਣ ਤੇ ਆਪਣਾ ਕੋਵਿਡ 19 ਵਇਰਸ ਦਾ ਟੈਸਟ ਨਜਦੀਕੀ ਸਿਹਤ ਸੰਸਥਾਂ ਤੋ ਕਰਵਾਉਣਾ ਚਾਹੀਦਾ ਹੈ ਅਤੇ ਇਹ ਟੈਸਟ ਸਰਕਾਰ ਵੱਲੋ ਮੁੱਫਤ ਕੀਤਾ ਜਾਦਾ ਹੈ । ਘਰ ਤੋ ਬਾਹਰ ਨਿਕਲ ਸਮੇ ਮਾਸਿਕ ਲਾਗਉਣ ਤੇ ਸਮਾਜਿਕ ਦੂਰੀ ਦੇ ਨਿਯਮਾ ਦੀ ਪਾਲਣਾ ਕਰਨ ਅਤੇ ਸਮੇ ਸਮੇ ਹੱਥਾਂ ਨੂੰ ਸਾਫ ਕਰਨਾ ਚਾਹੀਦਾ ਹੈ