ਹੈਰਿਸ ਦੇ ਉਪ-ਰਾਸ਼ਟਰਪਤੀ ਬਣਨ ਨਾਲ ਭਾਰਤ-ਅਮਰੀਕਾ ਸਬੰਧ ਹੋਰ ਮਜ਼ਬੂਤ ਹੋਣਗੇ: ਵ੍ਹਾਈਟ ਹਾਊਸ

ਵਾਸ਼ਿੰਗਟਨ (ਸਮਾਜ ਵੀਕਲੀ): ਵ੍ਹਾਈਟ ਹਾਊਸ ਦੀ ਇੱਕ ਉੱਚ ਅਧਿਕਾਰੀ ਮੁਤਾਬਕ ਕਮਲਾ ਹੈਰਿਸ ਦੇ ਅਮਰੀਕਾ ਦੀ ਉਪ-ਰਾਸ਼ਟਰਪਤੀ ਬਣਨ ਨਾਲ ਭਾਰਤ ਅਤੇ ਅਮਰੀਕਾ ਵਿਚਾਲੇ ਸਬੰਧ ਹੋਰ ਮਜ਼ਬੂਤ ਹੋਣਗੇ। ਜ਼ਿਕਰਯੋਗ ਹੈ ਕਿ ਭਾਰਤੀ ਮੂਲ ਦੀ ਮਾਂ ਅਤੇ ਜਮਾਇਕਾ ਮੂਲ ਦੇ ਪਿਤਾ ਦੀ ਸੰਤਾਨ ਕਮਲਾ ਹੈਰਿਸ ਨੇ ਬੁੱਧਵਾਰ ਨੂੰ ਅਮਰੀਕਾ ਦੀ ਪਹਿਲੀ ਮਹਿਲਾ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਹੈ।

ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਨੇ ਰੋਜ਼ਾਨਾ ਪ੍ਰੈੱਸ ਕਾਨਫਰੰਸ ਦੌਰਾਨ ਬਾਇਡਨ ਪ੍ਰਸ਼ਾਸਨ ਦੌਰਾਨ ਭਾਰਤ-ਅਮਰੀਕਾ ਸਬੰਧਾਂ ਬਾਰੇ ਸਵਾਲ ਦੇ ਜਵਾਬ ’ਚ ਕਿਹਾ, ‘ਰਾਸ਼ਟਰਪਤੀ ਬਾਇਡਨ ਕਈ ਵਾਰ ਭਾਰਤ ਦਾ ਦੌਰਾ ਕਰ ਚੁੱਕੇ ਹਨ। ਉਹ ਭਾਰਤ ਅਤੇ ਅਮਰੀਕਾ ਦੇ ਨੇਤਾਵਾਂ ਵਿਚਾਲੇ ਲੰਬੇ ਸਮੇਂ ਤੋਂ ਚੱਲੇ ਆ ਰਹੇ ਸਬੰਧਾਂ ਦਾ ਸਨਮਾਨ ਕਰਦੇ ਹਨ ਅਤੇ ਉਨ੍ਹਾਂ ਦੀ ਅਹਿਮੀਅਤ ਸਮਝਦੇ ਹਨ। ਬਾਇਡਨ ਪ੍ਰਸ਼ਾਸਨ ਇਸ ਨੂੰ ਅੱਗੇ ਵਧਾਉਣ ਲਈ ਵਚਨਬੱਧ ਹੈ।’ ੳਨ੍ਹਾਂ ਕਿਹਾ, ‘ਭਾਰਤੀ ਮੂੁਲ ਦੀ ਕਮਲਾ ਹੈਰਿਸ ਦੇ ਉਪ-ਰਾਸ਼ਟਰਪਤੀ ਬਣਨ ਨਾਲ ਇਹ ਸਬੰਧ ਹੋਰ ਮਜ਼ਬੂਤ ਹੋਣਗੇ। ਬਾਇਡਨ ਨੇ ਉਨ੍ਹਾਂ (ਹੈਰਿਸ) ਦੀ ਚੋਣ ਕੀਤੀ ਹੈ। ਨਿਸ਼ਚਿਤ ਤੌਰ ’ਤੇ ਇਹ ਇਸ ਦੇਸ਼ ’ਚ ਸਾਡੇ ਸਾਰਿਆਂ ਲਈ ਨਾ ਸਿਰਫ ਇਤਿਹਾਸਕ ਪਲ ਹੈ ਬਲਕਿ ਇਸ ਨਾਲ ਸਾਡੇ ਰਿਸ਼ਤੇ ਹੋਰ ਗੂੜ੍ਹੇ ਹੋਣਗੇ।

Previous articleਅਮਰੀਕਾ ਆਉਣ ਲਈ ਟੈਸਟ ਤੇ ਇਕਾਂਤਵਾਸ ਲਾਜ਼ਮੀ ਹੋਵੇਗਾ
Next articleਸੰਘ ਤੇ ਭਾਜਪਾ ਨਾਲ ਜੁੜੇ ਡੈਮੋਕਰੈਟਿਕ ਆਗੂਆਂ ਨੂੰ ਬਾਇਡਨ ਪ੍ਰਸ਼ਾਸਨ ਵਿੱਚ ਥਾਂ ਨਾ ਮਿਲੀ