ਹੈਲੀਕਾਪਟਰ ਹਾਦਸਾ: ਪੰਜ ਹੋਰ ਫ਼ੌਜੀ ਜਵਾਨਾਂ ਦੀਆਂ ਲਾਸ਼ਾਂ ਦੀ ਪਛਾਣ ਹੋਈ

ਨਵੀਂ ਦਿੱਲੀ (ਸਮਾਜ ਵੀਕਲੀ): ਤਾਮਿਲ ਨਾਡੂ ਦੇ ਕੁਨੂਰ ’ਚ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋਏ ਫੌਜ ਦੇ ਪੰਜ ਹੋਰ ਜਵਾਨਾਂ ਦੀਆਂ ਲਾਸ਼ਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਜੱਦੀ ਸ਼ਹਿਰਾਂ ਨੂੰ ਭੇਜਿਆ ਜਾ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬਾਕੀ ਲਾਸ਼ਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਿਛਲੇ ਕੁਝ ਘੰਟਿਆਂ ਵਿੱਚ ਜਿਨ੍ਹਾਂ ਫੌਜੀ ਜਵਾਨਾਂ ਦੀਆਂ ਲਾਸ਼ਾਂ ਦੀ ਪਛਾਣ ਕੀਤੀ ਗਈ ਹੈ, ਉਨ੍ਹਾਂ ਵਿੱਚ ਜੂਨੀਅਰ ਵਾਰੰਟ ਅਫਸਰ (ਜੇਡਬਲਿਊਓ) ਪ੍ਰਦੀਪ, ਵਿੰਗ ਕਮਾਂਡਰ ਪੀਐੱਸ ਚੌਹਾਨ, ਜੇਡਬਲਿਊਓ ਰਾਣਾ ਪ੍ਰਤਾਪ ਦਾਸ, ਲਾਂਸ ਨਾਇਕ ਬੀ. ਸਾਈ ਤੇਜਾ ਅਤੇ ਲਾਂਸ ਨਾਇਕ ਵਿਵੇਕ ਕੁਮਾਰ ਸ਼ਾਮਲ ਹਨ। ਫੌਜ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ, ”ਪੰਜ ਫੌਜੀ ਜਵਾਨਾਂ ਦੀਆਂ ਮ੍ਰਿਤਕ ਦੇਹਾਂ ਅੱਜ ਸਵੇਰੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਭੇਜੀਆਂ ਜਾ ਰਹੀਆਂ ਹਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਿਸਾਨ ਅੰਦੋਲਨ: ਦਿੱਲੀ ਤੋਂ ਪਰਤਦਿਆਂ ਹਿਸਾਰ ਨੇੜੇ ਹਾਦਸੇ ’ਚ ਪਿੰਡ ਆਸਾ ਬੁੱਟਰ ਦੇ ਦੋ ਕਿਸਾਨਾਂ ਦੀ ਮੌਤ
Next articleਭਾਰਤ ਵੱਲੋਂ ਪਿਨਾਕਾ ਮਲਟੀ ਬੈਰਲ ਰਾਕੇਟ ਲਾਂਚਰ ਸਿਸਟਮ ਦੀ ਸਫ਼ਲ ਪਰਖ