ਹੋਰਨਾਂ ਗੁਰਦੁਆਰਿਆਂ ਵਾਂਗ ਸ੍ਰੀ ਹਰਿ ਮੰਦਰ ਸਾਹਿਬ ਦਾ ਸਿੱਧਾ ਪ੍ਰਸਾਰਨ 24 ਘੰਟੇ ਪ੍ਰਸਾਰਿਤ ਕੀਤਾ ਜਾਵੇ: ਅੰਮ੍ਰਿਤਸਰ ਵਿਕਾਸ ਮੰਚ

ਅੰਮ੍ਰਿਤਸਰ ਵਿਕਾਸ ਮੰਚ  ਦਾ ਸਰਪ੍ਰਸਤ  ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਸ. ਗੋਬਿੰਦ ਸਿੰਘ ਲੌਂਗੋਵਾਲ ਈ ਮੇਲ ਰਾਹੀਂ ਮੰਗ ਕੀਤੀ ਹੈ ਕਿ ਦੁਨੀਆਂ ਭਰ ਦੇ ਗੁਰਦੁਆਰਿਆਂ ਦਾ ਸਿੱਧਾ ਪ੍ਰਸਾਰਨ ਵੱਖ ਵੱਖ ਚੈਨਲਾਂ ਰਾਹੀਂ 24 ਘੰਟੇ ਪ੍ਰਸਾਰਿਤ ਹੋ ਰਿਹਾ ਹੈ ਜਦ ਕਿ ਸ੍ਰੀ ਹਰਿਮੰਦਰ ਸਾਹਿਬ ਦਾ ਪ੍ਰਸਾਰਨ ਕੁਝ ਘੰਟਿਆਂ ਲਈ ਰੀਲੇਅ ਕੀਤਾ ਜਾਂਦਾ ਹੈ ਤੇ ਉਹ ਵੀ ਕੇਵਲ ਪੀ. ਟੀ. ਸੀ., ਟੀ. ਵੀ.ਚੈਨਲ  ਤੋਂ ।ਇਸ ਸਮੇਂ  ਸ੍ਰੀ ਦਰਬਾਰ ਸਾਹਿਬ ਦਾ ਰੇਡੀਓ ਦੁਆਰਾ ਕੀਰਤਨ ਦਾ ਸਿੱਧਾ ਪ੍ਰਸਾਰਨ ਕੀਤਾ ਜਾਂਦਾ ਹੈ,ਜਿਸ ਦਾ ਦੁਨੀਆਂ ਭਰ ਸ਼ਰਧਾਲੂ ਆਨੰਦ ਮਾਣ ਰਹੇ ਹਨ। ਇਸ ਲਈ ਗੁਰਬਾਣੀ ਨੂੰ ਘਰ ਘਰ ਪਹੁੰਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਆਪਣਾ ਟੀ. ਵੀ. ਚੈਨਲ ਲਾਏ, ਜਿੱਥੋਂ 24 ਘੰਟੇ ਸਿੱਧਾ ਪ੍ਰਸਾਰਨ ਕੀਤਾ ਜਾਵੇ । ਇਸ ਚੈਨਲ ਤੋਂ ਸ਼ਰਤਾਂ ਅਧੀਨ ਦੂਜੇ ਚੈਨਲਾਂ ਵਾਲਿਆਂ ਨੂੰ ਪ੍ਰਸਾਰਨ ਕਰਨ ਦੀ ਮੁਫ਼ਤ ਵਿਚ ਆਗਿਆ ਦਿੱਤੀ ਜਾਵੇ। ਸ਼ਰਤਾਂ ਜਿਵੇਂ ਕਿ ਉਹ ਪ੍ਰੋਗਰਾਮ ਦੌਰਾਨ, ਪ੍ਰੋਗਰਾਮ ਤੋਂ ਪਹਿਲਾਂ ਤੇ ਬਾਦ ਵਿਚ ਕੋਈ ਇਸ਼ਤਿਹਾਰਬਾਜ਼ੀ ਨਹੀਂ ਕਰ ਸਕਦੇ। ਰਾਤ ਨੂੰ ਕੀਰਤਨ ਦੀ ਸਮਾਪਤੀ ਪਿੱਛੋਂ ਇੱਥੇ ਸਿੱਖ ਧਰਮ ਬਾਰੇ ਜਾਣਕਾਰੀ ਦਿੱਤੀ ਜਾਵੇ। ਜਦ ਇਹ ਚੈਨਲ ਕਾਮਯਾਬ ਹੋ ਜਾਵੇ ਤਾਂ ਦੂਜਾ ਚੈਨਲ ਕੇਵਲ ਸਿੱਖੀ ਦੇ ਪ੍ਰਚਾਰ ਲਈ ਸ਼ੁਰੂ ਕੀਤਾ ਜਾਵੇ।

Previous articleਮਹੇੜੂ ਛਿੰਝ ਮੇਲੇ ਚ ਪਟਕੇ ਦੀ ਕੁਸ਼ਤੀ ਚ ਪ੍ਰਿੰਸ ਕੋਹਾਲੀ ਨੇ ਬਾਜੀ ਮਾਰੀ ।
Next articleਬਨਿਹਾਲ: ਸੀਆਰਪੀਐਫ ਕਾਫ਼ਲੇ ਨੇੜੇ ਕਾਰ ਧਮਾਕਾ