ਹੱਡ ਕੰਬਾਊ ਠੰਡ ਵਿੱਚ ਸਾਈਕਲਿਸਟ ਕਿਸਾਨੀ ਸੰਘਰਸ਼ ਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ

ਕਪੂਰਥਲਾ / ਸੁਲਤਾਨਪੁਰ ਲੋਧੀ (ਸਮਾਜ ਵੀਕਲੀ) (ਕੌੜਾ)-ਦਿੱਲੀ ਵਿਖੇ ਚੱਲ ਰਹੇ ਕਿਸਾਨੀ ਘੋਲ ਚ ਸ਼ਮੂਲੀਅਤ ਕਰਨ ਲਈ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਰੋਜਾਨਾਂ ਵੱਢੀ ਗਿਣਤੀ ਚ ਲੋਕ ਟਰਾਲੀਆਂ ,ਟਰੱਕਾਂ , ਬੱਸਾਂ , ਕਾਰਾਂ ਦੇ ਮਾਧਿਅਮ ਰਾਹੀਂ ਕੂਚ ਕਰ ਰਹੇ ਹਨ। ਉਥੇ ਹੀ ਅੱਜ ਹੱਡ ਕੰਬਾਊ ਠੰਡ ਚ ਜਦੋਂ ਹਰੇਕ ਵਿਅਕਤੀ ਨਿੱਘ ਦੀ ਮਾਨਣ ਦੀ ਆਸ ਕਰਦਾ ਹੈ ਉਦੋਂ ਸੁਲਤਾਨਪੁਰ ਲੋਧੀ ਖੇਤਰ ਨਾਲ ਸੰਬੰਧਿਤ ਦੋ ਸਾਇਕਲਿਸਟਾਂ ਨੇ ਸਾਇਕਲਾ ਰਾਹੀਂ ਆਪਣੀ ਦਿੱਲੀ ਕਿਸਾਨੀ ਸੰਗਰਸ਼ ਚ ਪੁੱਜਣ ਦੀ ਯਾਤਰਾ ਨੂੰ ਆਰੰਭ ਕਰਕੇ ਇੱਕ ਵਿਲੱਖਣ ਮਿਸਾਲ ਕਾਇਮ ਕੀਤੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਸੁਲਤਾਨਪੁਰ ਲੋਧੀ ਦੋ ਸਾਈਕਲਿਸਟ ਯਾਦਵਿੰਦਰ ਸਿੰਘ ਅਤੇ ਜਗਜੀਤ ਸਿੰਘ ਗੁਰੂ ਸਾਹਿਬ ਅੱਗੇ ਅਰਦਾਸ ਬੇਨਤੀ ਕਰਦਿਆਂ ਕੇਂਦਰ ਸਰਕਾਰ ਖਿਲਾਫ਼ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਵਿੱਚ ਸ਼ਮੂਲੀਅਤ ਕਰਨ ਲਈ ਦਿੱਲੀ ਰਵਾਨਾ ਹੋਏ। ਰਵਾਨਗੀ ਤੋਂ ਪਹਿਲਾਂ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਉਹ ਆਪਣੇ ਸਾਰੇ ਰਸਤੇ ਲੋਕਾਂ ਨੂੰ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀਬਾੜੀ ਕਾਨੂੰਨਾਂ ਪ੍ਰਤੀ ਜਾਗਰੁਕ ਕਰਨਗੇ ਅਤੇ ਕਿਸਾਨੀ ਸੰਘਰਸ਼ ਵਿੱਚ ਸਹਿਯੋਗ ਦੇਣ ਲਈ ਲਾਮਬੰਦ ਕਰਨਗੇ। ਰਵਾਨਗੀ ਮੌਕੇ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਜਬਰਦਸਤ ਨਾਅਰੇਬਾਜੀ ਵੀ ਕੀਤੀ ਗਈ।
Previous articleहमें आईना दिखाते किसान
Next articleਖੇਤੀ ਕਾਨੂੰਨਾਂ ਦੇ ਖਿਲਾਫ਼ ਵਿੱਢੇ ਸ਼ੰਘਰਸ਼ ‘ਚ ਪਿੰਡ ਛੋਕਰਾਂ ਦੇ ਵਸਨੀਕ ਵੀ ਪਾ ਰਹੇ ਨੇ ਆਪਣਾ ਯੋਗਦਾਨ