ਜ਼ਹਿਰੀਲੀ ਸ਼ਰਾਬ ਪੀਣ ਕਾਰਣ ਹੋਈਆਂ ਮੌਤਾ ਦੇ ਰੋਸ਼ ਵਜੋਂ ਆਮ ਆਦਮੀ ਪਾਰਟੀ ਦੁਆਰਾ ਪ੍ਰਦਰਸ਼ਨ

ਕੈਪਸ਼ਨ-ਜ਼ਹਿਰੀਲੀ ਸ਼ਰਾਬ ਪੀਣ ਕਾਰਣ ਹੋਈਆਂ ਮੌਤਾ ਦੇ ਰੋਸ਼ ਵਜੋਂ ਆਮ ਆਦਮੀ ਪਾਰਟੀ ਦੇ ਆਗੂ ਰੋਸ਼ ਪ੍ਰਦਰਸ਼ਨ ਕਰਦੇ ਹੋਏ
ਜ਼ਹਿਰੀਲੀ ਸ਼ਰਾਬ ਕਾਰਣ ਹੋਈਆਂ ਮੌਤਾਂ  ਪੰਜਾਬ ਸਰਕਾਰ ਦੀ ਵੱਡੀ ਨਾਲਾਇਕੀ -ਐਡਵੋਕੇਟ ਮੋਮੀ

ਹੁਸੈਨਪੁਰ , 2 ਅਗਸਤ (ਕੌੜਾ) (ਸਮਾਜ ਵੀਕਲੀ) -ਆਮ ਆਦਮੀ ਪਾਰਟੀ ਦੀ ਸੁਲਤਾਨਪੁਰ ਲੋਧੀ ਇਕਾਈ ਵੱਲੋਂ ਸੀਨੀਅਰ ਐਡਵੋਕੇਟ ਸਤਨਾਮ ਸਿੰਘ ਮੋਮੀ ਦੀ ਅਗਵਾਈ ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਪੰਜਾਬ ਦੇ ਵੱਖ ਵੱਖ ਜਿਲਿਆਂ ਵਿੱਚ ਹੋਈਆਂ ਕਰੀਬ 86 ਮੌਤਾ ਦੇ ਰੋਸ਼ ਵਜੋਂ ਪੰਜਾਬ ਸਰਕਾਰ ਦੇ ਖਿਲਾਫ  ਤਲਵੰਡੀ ਪੁੱਲ ਵਿਖੇ ਰੋਸ਼ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ  ਤੇ ਵੱਡੇ ਸਵਾਲ ਖੜ੍ਹੇ ਕੀਤੇ।

ਇਸ ਮੌਕੇ ਪੱਤਰਕਾਰਾ ਨਾਲ ਗੱਲਬਾਤ ਕਰਦਿਿਆਂ ਹੋੋੋਇਆ ਆਮ ਆਦਮੀ ਪਾਰਟੀ ਦੇ ਸੁਲਤਾਨਪੁਰ ਲੋਧੀ ਦੇ ਸੀਨੀਅਰ ਆਗੂ ਐਡਵੋਕੇਟ ਸਤਨਾਮ ਸਿੰਘ ਮੋਮੀ ਨੇ ਦੋਸ਼ ਲਗਾਇਆ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੱਥ ਵਿਚ ਗੁਟਕਾ ਸਾਹਿਬ ਫੜ ਕੇ ਇਹ ਐਲਾਨ ਕੀਤਾ ਸੀ ਕਿ ਉਹ ਪੰਜਾਬ ਅੰਦਰੋਂ ਇੱਕ ਹਫਤੇ ਵਿੱਚ ਨਸ਼ੇ ਦਾ ਲੱਕ ਤੋੜ ਦੇਣਗੇ ।ਪਰੰਤੂ ਪੰਜਾਬ ਵਿੱਚ ਵੱਡੇ ਪੱਧਰ ਤੇ ਉਸ ਤੋਂ ਵੀ ਜਿਆਦਾ ਨਸ਼ਾ ਵੱਧ ਚੁੱਕਾ ਹੈ।

ਜਿਸ ਨੂੰ ਕਾਬੂ ਪਾਉਣ ਵਿਚ ਪੰਜਾਬ ਸਰਕਾਰ ਅਸਫਲ ਸਾਬਤ ਹੋਈ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ 86 ਦੇ ਕਰੀਬ ਮੌਤਾਂ ਹੋਣਾ ਪੰਜਾਬ ਸਰਕਾਰ ਦੀ ਨਾਲਾਇਕੀ ਹੈ ।ਕਿਉਂਕਿ ਪੰਜਾਬ ਸਰਕਾਰ ਕੋਲ ਅਜਿਹੇ ਕਈ ਮਹਿਕਮੇ ਹਨ। ਜੋ ਪਲ ਪਲ ਦੀ ਜਾਣਕਾਰੀ ਸਰਕਾਰ ਤੱਕ ਪਹੁੰਚਾਉਂਦੇ ਹਨ ।

ਇਸ ਦੌਰਾਨ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਨੈਤਿਕਤਾ ਦੇ ਆਧਾਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਅਸਤੀਫੇ ਦੀ ਮੰਗ ਕੀਤੀ । ਇਸ ਰੋਸ਼ ਪ੍ਰਦਰਸ਼ਨ ਦੌਰਾਨ ਜਿੱਥੇ ਆਮ ਆਦਮੀ ਪਾਰਟੀ ਦੇ ਵਰਕਰਾਂ ਜਿਨ੍ਹਾਂ ਵਿੱਚ ਪ੍ਰਦੀਪਪਾਲ ਸਿੰਘ ਤਲਵੰਡੀ ਚੌਧਰੀਆਂ, ਸੁੱਖਾ ਮਿਆਣੀ,ਮਹੁੰਮਦ ਰਫੀ,ਅੰਗ੍ਰੇਜ਼ ਸਿੰਘ, ਸੂਰਜ ਕੁਮਾਰ ਆਦਿ ਨੇ ਜਿੱਥੇ ਕਾਂਗਰਸ ਸਰਕਾਰ ਨੂੰ ਜੰਮ ਕੇ ਕੋਸਿਆ ਉੱਥੇ ਹੀ ਕਾਂਗਰਸ ਸਰਕਾਰ ਖਿਲਾਫ ਜੋਰਦਾਰ ਨਾਰੇਬਾਜੀ ਕੀਤੀ।

Previous articleSpiceJet brings back 269 Indians from Amsterdam
Next articleसिमरनदीप कुमार ने किया मैडीकल में पहला स्थान प्राप्त