ਜ਼ਿਮੀਂਦਾਰਾ ਸਟੂਡੈਂਟਸ ਆਰਗੇਨਾਈਜ਼ੇਸ਼ਨ ਖ਼ਿਲਾਫ਼ ਕੇਸ ਦਰਜ

ਨਵੀਂ ਦਿੱਲੀ (ਸਮਾਜ ਵੀਕਲੀ) : ਕੇਂਦਰੀ ਏਜੰਸੀਆਂ ਵੱਲੋਂ ਸੰਘਰਸ਼ਸ਼ੀਲ ਕਿਸਾਨਾਂ ਦੇ ਹਮਾਇਤੀਆਂ ਖ਼ਿਲਾਫ਼ ਨੋੋਟਿਸ ਭੇਜਣ ਮਗਰੋਂ ਦਿੱਲੀ ਪੁਲੀਸ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਖ਼ਿਲਾਫ਼ ਕੇਸ ਦਰਜ ਕਰ ਰਹੀ ਹੈ। ਦਿੱਲੀ ਪੁਲੀਸ ਨੇ ਹੁਣ ਟਿਕਰੀ ਬਾਰਡਰ ਉਪਰ ਮੋਰਚਾ ਸ਼ੁਰੂ ਹੋਣ ਤੋਂ ਲੰਗਰ ਦੀ ਸੇਵਾ ਕਰ ਰਹੇ ਹਰਿਆਣਾ ਦੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤੇ ਹਨ, ਜੋ ‘ਜ਼ਿਮੀਂਦਾਰਾ ਸਟੂਡੈਂਟਸ ਆਰਗੇਨਾਈਜ਼ੇਸ਼ਨ’ ਨਾਲ ਜੁੜੇ ਹੋਏ ਹਨ।

ਗਣਤੰਤਰ ਦਿਵਸ ਮੌਕੇ ਵਾਪਰੀਆਂ ਘਟਨਾਵਾਂ ਵਿੱਚ ਇਸ ਜਥੇਬੰਦੀ ਦੇ ਛੇ ਕਾਰਕੁਨਾਂ ਖ਼ਿਲਾਫ਼ ਸਖ਼ਤ ਧਾਰਾਵਾਂ ਹੇਠ ਕੇਸ ਦਰਜ ਕੀਤਾ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਉਹ ਦਿੱਲੀ ਪੁਲੀਸ ਦੇ ਹਰ ਧੱਕੇ ਨੂੰ ਹੱਸ ਕੇ ਜਰ ਲੈਣਗੇ ਪਰ ਕਾਲੇ ਕਾਨੂੰਨ ਵਾਪਸ ਕਰਵਾ ਕੇ ਹੀ ਘਰ ਪਰਤਣਗੇ। ਉਨ੍ਹਾਂ ਖ਼ਿਲਾਫ਼ ਪੁਲੀਸ ਥਾਣਾ ਪੱਛਮ ਵਿਹਾਰ ਪੱਛਮੀ ਵਿੱਚ ਕੇਸ ਦਰਜ ਕੀਤਾ ਗਿਆ। ਟਿਕਰੀ ਉਪਰ ਧਰਨੇ ਵਿੱਚ ਸ਼ਾਮਲ ਹੋਰ ਜਥੇਬੰਦੀਆਂ ਵੀ ਇਸ ਮੁਕੱਦਮੇ ਵਿੱਚ ਨਾਮਜ਼ਦ ਕੀਤੀਆਂ ਗਈਆਂ ਹਨ।

Previous articleਕਿਸਾਨਾਂ ਨੇ ਸੰਯੁਕਤ ਰਾਸ਼ਟਰ ਦਾ ਦਖ਼ਲ ਮੰਗਿਆ
Next articleBangladesh economy better than India’s: Cong