ਹੁਸ਼ਿਆਰਪੁਰ/ਸ਼ਾਮਚੁਰਾਸੀ (ਸਮਾਜ ਵੀਕਲੀ) (ਚੁੰਬਰ) – ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1269 ਨਵੇਂ ਸੈਂਪਲ ਲੈਣ ਨਾਲ ਅਤੇ 1730 ਸਂੈਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 36 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 4609 ਹੋ ਗਈ ਹੈ ।
ਜ਼ਿਲ•ੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸਂੈਪਲਾਂ ਦੀ ਗਿਣਤੀ 108285 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 102273 ਸੈਂਪਲ ਨੈਗਟਿਵ, ਜਦ ਕਿ 1838 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ , 127 ਸਂੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 164 ਹੈ। ਐਕਟਿਵ ਕੇਸਾਂ ਦੀ ਗਿਣਤੀ 511 ਹੈ।। ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 3934 ਹੈ। ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜ਼ਿਲ•ਾ ਹੁਸ਼ਿਆਰਪੁਰ ਵਿੱਚ 36 ਪਾਜੇਟਿਵ ਕੇਸ ਨਵੇਂ ਹਨ ।
ਹੁਸ਼ਿਆਰਪੁਰ ਸ਼ਹਿਰ 6 ਕੇਸ ਸਬੰਧਿਤ ਹਨ ਜਦ ਕੇ 30 ਕੇਸ ਦੂਜੀਆਂ ਸਿਹਤ ਸੰਸਥਾਵਾਂ ਦੇ ਨਾਲ ਸਬੰਧਿਤ ਹਨ।। ਜ਼ਿਲ•ੇ ਵਿੱਚ ਚਾਰ ਮੌਤਾਂ (1) 75 ਸਾਲਾ ਔਰਤ ਵਾਸੀ ਟੇਰਕਿਆਨਾ ਮੰਡ ਭੰਡੇਰ ਦੀ ਮੌਤ ਐਮ. ਐਚ. ਜਲੰਧਰ , (2) 67 ਸਾਲਾ ਵਿਅਕਤੀ ਵਾਸੀ ਟਾਂਡਾ ਦੀ ਮੌਤ ਫੋਰਟੀਜ਼ ਅੰਮ੍ਰਿਤਸਰ (3) 91ਸਾਲਾ ਵਿਅਕਤੀ ਵਾਸੀ ਬਹਾਦਰਪੁਰ ਹੁਸ਼ਿਆਰਪੁਰ ਦੀ ਮੌਤ ਨਿੱਜੀ ਹਸਪਤਾਲ ਹੁਸ਼ਿਆਰਪੁਰ (4) 40 ਸਾਲਾ ਔਰਤ ਵਾਸੀ ਗੜਸ਼ੰਕਰ ਮੌਤ ਰਜਿੰਦਰਾ ਹਸਪਤਾਲ ਪਟਿਆਲਾ ‘ਚ ਹੋਈ।
ਇਹ 4 ਮਰੀਜ ਕੋਰੋਨਾ ਪਾਜੇਟਿਵ ਸਨ।। ਜ਼ਿਲ•ੇ ਦੇ ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਸਾਨੂੰ ਆਪਣੀ ਸਂੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤਂੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।