ਜ਼ਿਲ੍ਹਾ ਪ੍ਰਸ਼ਾਸਨ ਵਲੋਂ ‘ਮਿਸ਼ਨ ਫ਼ਤਿਹ’ ਤਹਿਤ 120545 ਲੀਟਰ ਦੁੱਧ, 710 ਕਿਲੋ ਪਨੀਰ, 12490 ਕਿਲੋ ਦਹੀਂ, 32886 ਲੀਟਰ ਲੱਸੀ ਅਤੇ 386 ਕਿਲੋ ਖੀਰ ਲੋਕਾਂ ਦੇ ਘਰਾਂ ਤੱਕ ਪਹੁੰਚਾਈ

ਜਲੰਧਰ 23 ਜੂਨ (ਸਮਾਜ ਵੀਕਲੀ) – ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ‘ਮਿਸ਼ਨ ਫ਼ਤਿਹ’ ਤਹਿਤ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਲਗਾਏ ਗਏ ਲਾਕਡਾਊਨ ਦੌਰਾਨ ਲੋਕਾਂ ਦੇ ਘਰਾਂ ਤੱਕ 120545 ਲੀਟਰ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦ ਮੁਹੱਈਆ ਕਰਵਾਏ ਗਏ।

ਜਨਰਲ ਮੇਨੈਜਰ ਅਸਿਟ ਸ਼ਰਮਾ ਦੀ ਅਗਵਾਈ ਵਿੱਚ ਮਿਲਕਫ਼ੈਡ ਦੀਆਂ ਟੀਮਾਂ ਵਲੋਂ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਤਰਾਂ ਤੱਕ ਦੁੱਧ ਅਤੇ ਦੁੱਧ ਦੇ ਉਤਪਾਦਾਂ ਦੀ ਸਪਲਾਈ ਕੀਤੀ ਜਾ ਰਹੀ ਹੈ।

ਪ੍ਰਾਪਤ ਵੇਰਵਿਆਂ ਅਨੁਸਾਰ ਮਿਲਕਫ਼ੈਡ ਦੀਆਂ ਟੀਮਾਂ ਵਲੋਂ ਅੱਜ 120545 ਲੀਟਰ ਦੁੱਧ,710 ਕਿਲੋ ਪਨੀਰ, 12490 ਕਿਲੋ ਦਹੀਂ, 32886 ਲੀਟਰ ਲੱਸੀ ਅਤੇ 386 ਕਿਲੋ ਖੀਰ ਵੱਖ-ਵੱਖ ਆਥੋਰਾਈਜ਼ ਡੀਲਰਾਂ ਵਲੋਂ ਲੋਕਾਂ ਦੇ ਘਰਾਂ ਤੱਕ ਪਹੁੰਚਾਈ ਗਈ।

ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਦਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ ਕਿ ਜ਼ਿਲ੍ਹੇ ਵਿੱਚ ਕਿਸੇ ਨੂੰ ਜਰੂਰੀ ਚੀਜਾਂ ਦੀ ਪ੍ਰਾਪਤੀ ਲਈ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਕੋਵਿਡ-19 ਵਿਰੁੱਧ ਲੜਾਈ ਨੂੰ ਹੇਠਲੇ ਪੱਧਰ ਤੱਕ ਲੈ ਕੇ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲੋਕਾਂ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਬਾਰੇ ਜਾਗਰੂਕਤਾ ਪੈਦਾ ਕਰਨ ਲਈ ‘ਮਿਸ਼ਨ ਫ਼ਤਿਹ’ ਤਹਿਤ ਇਕ ਮਹੀਨੇ ਤੱਕ ਚੱਲਣ ਵਾਲੀ ਮੁਹਿੰਮ ਦੀ ਪਹਿਲੀ ਜੂਨ ਤੋਂ ਸ਼ੁਰੂਆਤ ਕੀਤੀ ਗਈ।

Previous articleਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਦੌਰਾਨ ਕਿਸੇ ਵੀ ਅਣਕਿਆਸੀ ਸਥਿਤੀ ਨਾਲ ਨਿਪਟਣ ਲਈ ਬੁਨਿਆਦੀ ਢਾਂਚੇ ’ਚ ਵਾਧੇ ਲਈ ਤਿਆਰੀਆਂ ਸ਼ੁਰੂ
Next articleYemen’s Houthis launch attack on Saudi Arabia