ਫ਼ਰੀਦਕੋਟ ਬਣਿਆ ਨਵੀਂ ਪੁਲੀਸ ਰੇਂਜ

ਫ਼ਿਰੋਜ਼ਪੁਰ (ਸਮਾਜਵੀਕਲੀ):  ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਨਵੇਂ ਹੁਕਮ ਜਾਰੀ ਕਰਕੇ ਫ਼ਰੀਦਕੋਟ ਦੀ ਨਵੀਂ ਪੁਲੀਸ ਰੇਂਜ ਸਥਾਪਤ ਕਰ ਦਿੱਤੀ ਹੈ। ਇਸ ਨਵੀਂ ਬਣੀ ਰੇਂਜ ਵਿਚ ਮੋਗਾ ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਸੀਨੀਅਰ ਆਈਪੀਐੱਸ ਅਧਿਕਾਰੀ ਡਾਕਟਰ ਕੌਸਤੁਭ ਸ਼ਰਮਾ ਨੂੰ ਫ਼ਰੀਦਕੋਟ ਰੇਂਜ ਦੇ ਪਹਿਲੇ ਆਈਜੀ ਵਜੋਂ ਤਾਇਨਾਤ ਕੀਤਾ ਗਿਆ ਹੈ।

ਇਸ ਨਵੀਂ ਰੇਂਜ ਦੇ ਹੁਕਮ ਬੁੱਧਵਾਰ ਨੂੰ ਪੰਜਾਬ ਸਰਕਾਰ ਦੇ ਵਧੀਕ ਮੁੱਖ ਗ੍ਰਹਿ ਸਕੱਤਰ ਸਤੀਸ਼ ਚੰਦਰਾ ਵੱਲੋਂ ਜਾਰੀ ਕੀਤੇ ਗਏ ਹਨ। ਪੰਜਾਬ ਵਿਚ ਹੁਣ ਪੁਲੀਸ ਰੇਂਜਾਂ ਦੀ ਗਿਣਤੀ ਵਧ ਕੇ ਅੱਠ ਹੋ ਗਈ ਹੈ। ਤਰਨਤਾਰਨ ਜ਼ਿਲ੍ਹੇ ਨੂੰ ਹੁਣ ਫ਼ਿਰੋਜ਼ਪੁਰ ਰੇਂਜ ਵਿਚ ਸ਼ਾਮਲ ਕਰ ਦਿੱਤਾ ਗਿਆ ਹੈ। ਪਹਿਲਾਂ ਇਹ ਜ਼ਿਲ੍ਹਾ ਅੰਮ੍ਰਿਤਸਰ ਬਾਰਡਰ ਰੇਂਜ ਵਿਚ ਸ਼ਾਮਲ ਸੀ।

Previous articleਭਾਜਪਾ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ 25-25 ਕਰੋੜ ਦੀ ਪੇਸ਼ਕਸ਼: ਗਹਿਲੋਤ
Next articleਵੀਸੀ ਦੇ ਘਰ ਅੱਗੇ ਧਰਨਾ ਦੇਣ ਮਗਰੋਂ ਪੰਜਾਬੀ ’ਵਰਸਿਟੀ ਕੈਂਪਸ ’ਚ ਪੂਟਾ ਵੱਲੋਂ ਮਾਰਚ