ਫ਼ਿਲਮ ਤੇ ਟੀਵੀ ਆਰਟਿਸਟ ਐਸੋਸੀਏਸ਼ਨ ਗੁਰਨਾਮ ਭੁੱਲਰ ਦੀ ਪਿੱਠ ’ਤੇ ਆਈ

ਐੱਸਏਐੱਸ ਨਗਰ (ਮੁਹਾਲੀ) (ਸਮਾਜਵੀਕਲੀ) :  ਰਾਜਪੁਰਾ ਪੁਲੀਸ ਵੱਲੋਂ ਬੀਤੇ ਦਿਨ ਇੱਕ ਗੀਤ ਦੀ ਸ਼ੂਟਿੰਗ ਕਰ ਰਹੇ ਗਾਇਕ ਗੁਰਨਾਮ ਭੁੱਲਰ ਅਤੇ ਸਹਿਯੋਗੀ ਕਲਾਕਾਰਾਂ ਨੂੰ ਕੋਵਿਡ-19 ਦੀ ਉਲੰਘਣਾ ਦੇ ਦੋਸ਼ਾਂ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰਨ ਦਾ ਨਾਰਥ ਜ਼ੋਨ ਫ਼ਿਲਮ ਐਂਡ ਟੀਵੀ ਆਰਟਿਸਟ ਐਸੋਸੀਏਸ਼ਨ ਨੇ ਸਖ਼ਤ ਨੋਟਿਸ ਲਿਆ ਹੈ।

ਅੱਜ ਮੁਹਾਲੀ ’ਚ ਸੰਸਥਾ ਦੇ ਪ੍ਰਧਾਨ ਗੁਰਪ੍ਰੀਤ ਘੁੱਗੀ ਦੀ ਅਗਵਾਈ ਹੇਠ ਮੀਟਿੰਗ ਕਰਕੇ ਸਾਰੇ ਮਾਮਲੇ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਦਖਲ ਦੀ ਮੰਗ ਕਰਦਿਆਂ ਦਰਜ ਕੀਤੇ ਕੇਸ ਰੱਦ ਕਰਨ ਦੀ ਮੰਗ ਕੀਤੀ ਗਈ। ਪ੍ਰਧਾਨ ਗੁਰਪ੍ਰੀਤ ਘੁੱਗੀ ਅਤੇ ਜਨਰਲ ਸਕੱਤਰ ਮਲਕੀਤ ਰੌਣੀ ਨੇ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਖੁਦ ਰਾਜ ’ਚ ਅਜਿਹੀਆਂ ਸ਼ੂਟਿੰਗਾਂ ਆਰੰਭ ਕਰਨ ਦਾ ਬਿਆਨ ਦੇ ਚੁੱਕੇ ਹਨ ਤਾਂ ਕਿ ਇਸ ਖੇਤਰ ਨਾਲ ਜੁੜੇ ਹੋਏ ਰੋਜ਼ਾਨਾ ਕਮਾ ਕੇ ਖਾਣ ਵਾਲੇ ਵਰਕਰ ਭੁੱਖੇ ਨਾ ਰਹਿ ਸਕਣ ਅਤੇ ਦੂਜੇ ਪਾਸੇ ਗਾਇਕ ਤੇ ਸਹਿਯੋਗੀ ਕਲਾਕਾਰਾਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ ਜਿਸ ਨਾਲ ਕਲਾਕਾਰਾਂ ਵਿੱਚ ਭਾਰੀ ਰੋਸ ਹੈ।

Previous articleਅਵਤਾਰ ਸਿੰਘ ਮੰਡ ਪੰਜਾਬ ਭਾਜਪਾ ਦੇ ਬੁਲਾਰੇ ਨਿਯੁਕਤ
Next articleਜਾਇਦਾਦ ਦੀ ਵੰਡ ਨੂੰ ਲੈ ਕੇ ਭਰਾ ਵੱਲੋਂ ਭੈਣ ਦਾ ਕਤਲ