ਜਨੇਵਾ (ਸਮਾਜਵੀਕਲੀ) : ਵਿਸ਼ਵ ਸਿਹਤ ਸੰਸਥਾ ਨੇ ਐਲਾਨ ਕੀਤਾ ਹੈ ਕਿ ਇਸ ਵੱਲੋਂ ਕਰੋਨਾਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਦੁਨੀਆਂ ਭਰ ਵਿੱਚ ਤੰਬਾਕੂ ਦੀ ਵਰਤੋਂ ਕਰਨ ਵਾਲੇ ਕਰੀਬ 1.3 ਅਰਬ ਲੋਕਾਂ ਦੀ ਮਦਦ ਕਰਨ ਦੀ ਪਹਿਲਕਦਮੀ ਕੀਤੀ ਜਾਵੇਗੀ।
ਵਿਸ਼ਵ ਸਿਹਤ ਸੰਸਥਾ ਦੇ ਡਾਇਰੈਕਟਰ ਜਨਰਲ ਟੈਡਰੋਸ ਐਡਨੌਮ ਗੈਬਰੀਸਸ ਨੇ ਗੱਲਬਾਤ ਦੌਰਾਨ ਕਿਹਾ ਕਿ ਇਸ ਤੰਬਾਕੂ ਛੱਡਣ ਵਿੱਚ ਲੋਕਾਂ ਦੀ ਮਦਦ ਕਰਨ ਲਈ ਕੀਤੀ ਜਾ ਰਹੀ ਇਸ ਪਹਿਲਕਦਮੀ ਤਹਿਤ ਲੋਕਾਂ ਨੂੰ ਤੰਬਾਕੂ ਛੱਡਣ ਲਈ ਲੋੜੀਂਦੇ ਸਰੋਤ ਅਾਸਾਨੀ ਨਾਲ ਉਪਲੱਬਧ ਹੋਣਗੇ।