ਰੇਲਵੇ ਦੇ ਡਿਪਟੀ ਚੀਫ ਇੰਜਨੀਅਰ ਦੇ ਘਰੋਂ 1.38 ਕਰੋੜ ਰੁਪਏ ਬਰਾਮਦ

ਨਵੀਂ ਦਿੱਲੀ (ਸਮਾਜ ਵੀਕਲੀ) : ਸੀਬੀਆਈ ਨੇ ਲਖਨਊ ਵਿੱਚ ਉੱਤਰੀ ਰੇਲਵੇ ਦੇ ਡਿਪਟੀ ਚੀਫ ਇੰਜਨੀਅਰ ਅਰੁਣ ਕੁਮਾਰ ਮਿੱਤਲ ਤੋਂ 1.38 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ ਹੈ। ਮਿੱਤਲ ਨੂੰ ਇੱਕ ਠੇਕੇਦਾਰ ਤੋਂ ਕਥਿਤ ਤੌਰ ’ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਏਜੰਸੀ ਨੇ ਪਿਛਲੇ ਹਫਤੇ ਮਿੱਤਲ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਛਾਪੇ ਮਾਰਨੇ ਸ਼ੁਰੂ ਕੀਤੇ, ਜਿਸ ਦੌਰਾਨ 1.38 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਇੰਜਨੀਅਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਬੈਂਕ ਖਾਤਿਆਂ ’ਚੋਂ ਵੀ 1.13 ਕਰੋੜ ਰੁਪਏ ਜ਼ਬਤ ਕੀਤੇ ਗਏ ਹਨ। ਸੀਬੀਆਈ ਦੇ ਤਰਜਮਾਨ ਨੇ ਦੱਸਿਆ ਕਿ 11 ਲੱਖ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਰੇਲਵੇ ਦੇ ਠੇਕੇਦਾਰਾਂ ਸਮੇਤ ਹੋਰ ਪਾਰਟੀਆਂ ਨਾਲ ਲੈਣ-ਦੇਣ ਨਾਲ ਸਬੰਧਤ ਦਸਤਾਵੇਜ਼ ਵੀ ਕਬਜ਼ੇ ਵਿੱਚ ਲਏ ਗਏ ਹਨ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੱਧ ਏਸ਼ਿਆਈ ਮੁਲਕ ਅਤਿਵਾਦ ਫੰਡਿੰਗ ’ਤੇ ਰੋਕ ਲਾਉਣ ਨੂੰ ਤਰਜੀਹ ਦੇਣ: ਡੋਵਾਲ
Next articleMCD polls: Counting of votes for 250 wards to begin at 8 a.m.