HOME ਨਸ਼ੀਲੀ ਗੋਲੀਆਂ ਸਮੇਤ 1ਕਾਬੂ

ਨਸ਼ੀਲੀ ਗੋਲੀਆਂ ਸਮੇਤ 1ਕਾਬੂ

1
ਨਵਾਸ਼ਹਿਰ /ਕਾਠਗੜ੍ਹ  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ )– ਥਾਣਾ ਕਾਠਗੜ੍ਹ ਪੁਲਿਸ ਨੇ ਇਕ ਵਿਆਕਤੀ ਨੂੰ  ਕਾਬੂ ਕਰਕੇ ਉਸਦੇ ਕੋਲੋਂ ਨਸ਼ੀਲੀ ਗੋਲੀਆਂ ਬ੍ਰਾਮਦ ਕੀਤੀਆਂ | ਪੁਲਿਸ ਨੇ ਕਥਿਤ ਆਰੋਪੀ ਦੇ ਖਿਲਾਫ਼ ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ | ਮਾਮਲੇ ਦੇ ਜਾਂਚ ਅਧਿਕਾਰੀ ਏਐਸਆਈ ਰਾਮ ਸ਼ਾਹ ਨੇ ਦੱਸਿਆਂ ਕਿ ਉਨ੍ਹਾਂ ਦੀ ਅਗਵਾਈ ਵਿਚ ਪੁਲਿਸ ਪਾਰਟੀ  ਕਿਸ਼ਨਪੁਰ  ਦੇ ਵਲੋਂ ਗਸ਼ਤ ਤੇ ਜਾ ਰਹੀ ਸੀ ਕਿ ਇਸੇ ਦੌਰਾਨ  ਕਿਸ਼ਨਪੁਰ ਖੱਡ   ਦੇ ਵਲੋਂ 1 ਨੌਜਵਾਨ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖਕੇ ਘਬਰਾ ਗਿਆ ਇਕ ਦਮ ਪਿੱਛੇ ਨੂੰ  ਮੁੜਨ ਲੱਗਿਆ ਤਾਂ ਪੁਲਿਸ ਨੇ ਤਰੁੰਤ ਸ਼ੱਕ ਦੇ ਆਧਾਰ ਤੇ ਉਕਤ ਵਿਆਕਤੀ ਨੂੰ  ਕਾਬੂ ਕਰਕੇ ਜਦੋਂ  ਉਸਦੀ ਤਲਾਸ਼ੀ ਲਈ ਤਾਂ ਉਸਦੇ ਕੋਲੋਂ 21 ਨਸ਼ੀਲੀ  ਗੋਲੀਆਂ ਬਰਾਮਦ ਹੋਈਆਂ | ਉਨ੍ਹਾਂ ਦੱਸਿਆਂ ਕਿ ਕਾਬੂ ਕੀਤੇ ਕਥਿਤ ਆਰੋਪੀ ਦੀ ਪਹਿਚਾਣ ਅਮਨ ਕੁਮਾਰ ਪੁੱਤਰ ਗੁਰਦੇਵ ਚੰਦ ਵਾਸੀ ਕਰਾਵਰ ਥਾਣਾ ਬਲਾਚੌਰ ਦੇ ਰੂਪ ਵਿੱਚ ਹੋਈ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article‍ਮਨਰੇਗਾ ਨੂੰ ਖ਼ਤਮ ਕਰਕੇ ਕੇਂਦਰ ਸਰਕਾਰ ਗਰੀਬਾਂ ਦੇ ਚੁੱਲ੍ਹੇ ਠੰਡੇ ਕਰਨ ਤੇ ਤੁਰੀ
Next article20ਵੀਂ ਸਦੀ ਦਾ ਮਹਾਨ ਨਾਵਲਕਾਰ : ਪ੍ਰੋ: ਗੁਰਦਿਆਲ ਸਿੰਘ ਜਾਂ ਪੰਜਾਬੀ ਭਾਸ਼ਾ ਤੇ ਸਾਹਿਤ ਦਾ ਮਾਣ : ਪ੍ਰੋ: ਗੁਰਦਿਆਲ ਸਿੰਘ