ਹੁਸ਼ਿਆਰਪੁਰ/ਸ਼ਾਮਚੁਰਾਸੀ 9 ਅਗਸਤ, (ਚੁੰਬਰ)(ਸਮਾਜ ਵੀਕਲੀ)– ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 497 ਵਿਆਕਤੀਆਂ ਦੇ ਨਵੇ ਸੈਪਲ ਲੈਣ ਨਾਲ ਅਤੇ 608 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਪਾਜੇਟਿਵ ਮਰੀਜਾਂ ਦੇ 10 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 644 ਹੋ ਗਈ ਹੈ । ਜਿਲੇ ਵਿੱਚ ਕੁੱਲ ਸੈਪਲਾਂ ਦੀ ਗਿਣਤੀ 32547 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 30220 ਸੈਪਲ ਨੈਗਟਿਵ, ਜਦ ਕਿ 1689 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 56 ਸੈਪਲ ਇਨਵੈਲਡ ਹਨ । ਐਕਟਿਵ ਕੇਸਾ ਦੀ ਗਿਣਤੀ 70 ਹੈ, ਠੀਕ ਹੋ ਚੁਕੇ ਮਰੀਜਾ ਦੀ ਗਿਣਤੀ 555 ਹੋ ਗਈ ਹੈ ।
ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ , ਕਿ ਜਿਲੇ ਵਿੱਚ 10 ਨਵੇ ਕੇਸ ਆਏ ਹਨ ਜਿਨਾ ਵਿੱਚ ਮੁਕੇਰੀਆਂ ਨਾਲ ਸਬੰਧਿਤ 1 , ਹੁਸ਼ਿਆਰਪੁਰ ਸ਼ਹਿਰ ਨਾਲ ਸਬੰਧਿਤ 3 ਕੇਸ ਨਵੀ ਆਬਾਦੀ , ਹਾਜੀਪੁਰ 2 , ਭੂਗਾਂ 1 , ਚੱਕੋਵਾਲ 2 , ਤਲਵਾੜਾ 1 ਪਾਜੇਟਿਵ ਮਿਲਿਆ ਹੈ । ਸਿਹਤ ਐਡਵਾਈਜਰੀ ਦਿੰਦੇ ਹੋਏ ਉਹਨਾਂ ਦੱਸਿਆ ਕਿ ਕੋਰੋਨਾ ਨੂੰ ਹਰਾਉਣ ਲਈ ਅਤੇ ਮਿਸ਼ਨ ਫਹਿਤ ਪ੍ਰਾਪਤ ਕਰਨ ਲਈ ਸਾਨੂੰ ਸਮਾਜਿਕ ਨਿਯਮਾਂ ਦੀ ਦੂਰੀ , ਘਰ ਤੋ ਬਹਾਰ ਨਿਕਲਣ ਸਮੇ ਮੂੰਹ ਤੇ ਮਾਸਿਕ ਲਗਾਉਣ ਅਤੇ ਸਮੇ ਸਮੇ ਸਿਰ ਹੱਥਾਂ ਦੀ ਸਫਾਈ ਨੂੰ ਯਕੀਨੀ ਬਣਾਉਣ ਨਾਲ ਅਸੀ ਕੋਰੋਨਾ ਦੇ ਫੈਲਾਅ ਨੂੰ ਰੋਕ ਸਕਦੇ ਹਾਂ ।