ਸਮਰਾਲਾ(ਸਮਾਜ ਵੀਕਲੀ) ਬਲਬੀਰ ਸਿੰਘ ਬੱਬੀ :- ਇੱਥੋਂ ਨਜ਼ਦੀਕੀ ਪਿੰਡ ਬੌਂਦਲੀ ਵਿਖੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵੱਲੋਂ ਰਵਿਦਾਸ ਭਵਨ ਵਿਖੇ ਪਹਿਲਾ ਦਸਤਾਰ ਸਿਖਲਾਈ 10 ਰੋਜਾ ਕੈਂਪ ਲਗਾਇਆ ਗਿਆ। ਇਨ੍ਹਾਂ ਸਿਖਲਾਈ ਮੁਕਾਬਲਿਆਂ ਦਾ ਮੁੱਖ ਮਕਸਦ ਬੱਚਿਆਂ ਵਿੱਚ ਸਿੱਖ ਪਰੰਮਪਰਾਵਾਂ ਨੂੰ ਉਜਾਗਰ ਕਰਨਾ ਅਤੇ ਪੰਜਾਬੀਆਂ ਦੀ ਆਨ ਅਤੇ ਸ਼ਾਨ ਦਸਤਾਰ ਦੀ ਅਹਿਮੀਅਤ ਬਾਰੇ ਦੱਸਣਾ ਸੀ। ਇਸ ਸਿਖਲਾਈ ਮਕਾਬਲੇ ਵਿੱਚ ਕਰੀਬ 35 ਤੋਂ ਵੱਧ ਬੱਚਿਆਂ ਨੇ ਭਾਗ ਲਿਆ। ਇਸ ਸਿਖਲਾਈ ਕੈਂਪ ਨੂੰ ਦੋ ਉਮਰ ਵਰਗ ਵਿੱਚ ਵੰਡਿਆ ਗਿਆ। ਪਹਿਲੇ ਵਰਗ ਵਿੱਚ 7 ਤੋਂ 10 ਸਾਲ ਦੀ ਉਮਰ ਤੱਕ ਦੇ ਬੱਚੇ ਰੱਖੇ ਗਏ। ਦੂਸਰਾ ਵਰਗ 12 ਤੋਂ 16 ਸਾਲ ਦੀ ਉਮਰ ਤੱਕ ਦਾ ਰੱਖਿਆ ਗਿਆ। ਇਨ੍ਹਾਂ ਬੱਚਿਆਂ ਨੂੰ ਸਿਖਲਾਈ ਦੇਣ ਲਈ ਸਤਵਿੰਦਰ ਸਿੰਘ, ਦਲਵੀਰ ਸਿੰਘ, ਅੰਤਰਜੋਤ ਸਿੰਘ ਅਤੇ ਸੁਖਵਿੰਦਰ ਸਿੰਘ ਨੇ ਬਤੌਰ ਕੋਚ ਦੀ ਭੂਮਿਕਾ ਨਿਭਾਈ। ਉਨ੍ਹਾਂ ਬੱਚਿਆਂ ਨੂੰ ਬਹੁਤ ਹੀ ਵਧੀਆਂ ਅਤੇ ਸੁਚੱਜੇ ਤਰੀਕੇ ਨਾਲ ਸਿਖਲਾਈ ਪ੍ਰਦਾਨ ਕੀਤੀ। ਇਸ ਦਸਤਾਰ ਸਿਖਲਾਈ ਕੈਂਪ ਦੀ ਨਗਰ ਨਿਵਾਸੀਆਂ ਵੱਲੋਂ ਸਰਾਹਨਾ ਕੀਤੀ ਗਈ, ਕਿਉਂਕਿ ਅਜਿਹੇ ਕੈਂਪਾਂ ਸਦਕਾ ਬੱਚਿਆਂ ਨੂੰ ਸਿੱਖਿਆ ਦੇ ਨਾਲ ਨਾਲ ਆਪਣੇ ਵਿਰਸੇ ਦੀ ਸੰਭਾਲ ਸਬੰਧੀ ਗਿਆਨ ਹੁੰਦਾ ਹੈ। ਅਜੌਕੇ ਸਮੇਂ ਵਿੱਚ ਜਿੱਥੇ ਬੱਚੇ ਜਿਆਦਾਤਰ ਮੋਬਾਇਲਾਂ ਵੱਲ ਝੁਕਦੇ ਹਨ, ਅਜਿਹੇ ਮੁਕਾਬਲਿਆਂ ਸਦਕਾ ਬੱਚੇ ਚੰਗੇ ਪਾਸੇ ਵੱਲ ਪ੍ਰੇਰਿਤ ਹੁੰਦੇ ਹਨ। ਕੈਂਪ ਦੇ ਅਖੀਰਲੇ ਦਿਨ ਕੈਂਪ ਵਿੱਚ ਸਿਖਲਾਈ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਰਟੀਫਿਕੇਟ, ਟਰਾਫੀ ਅਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਨਵੇਂ ਚੁਣੇ ਪੰਚਾਂ ਨੂੰ ਸਿਰਪਾਓ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਗੱਤਕਾ ਕੋਚ ਗੁਰਵਿੰਦਰ ਸਿੰਘ ਬੌਬੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਕੈਂਪ ਨੂੰ ਸਫਲਤਾ ਪੂਰਬਕ ਨੇਪਰੇ ਚਾੜ੍ਹਨ ਲਈ ਲਖਵੀਰ ਸਿੰਘ ਪੰਚ, ਧਰਮਿੰਦਰ ਸਿੰਘ ਪੰਚ, ਬਲਵਿੰਦਰ ਸਿੰਘ ਪੰਚ, ਜਸਵੰਤ ਕੌਰ ਪੰਚ, ਗੁਰਪ੍ਰੀਤ ਕੌਰ ਪੰਚ, ਮਨਮੀਤ ਕੌਰ ਪੰਚ, ਰਣਜੀਤ ਸਿੰਘ ਸਾਬਕਾ ਸਰਪੰਚ, ਪ੍ਰੀਤਮ ਸਿੰਘ ਸਾਬਕਾ ਪੰਚ, ਖੁਸ਼ੀ ਰਾਮ ਸਾਬਕਾ ਪੰਚ, ਜਗਜੀਤ ਸਿੰਘ ਕਾਕਾ, ਦਰਸ਼ਨ ਸਿੰਘ, ਨਿਰਮਲ ਸਿੰਘ ਸਾਬਕਾ ਪੰਚ, ਮੋਹਣ ਸਿੰਘ ਮੋਹਣਾ, ਜਸਕਰਨ ਸਿੰਘ, ਪ੍ਰਭਜੋਤ ਸਿੰਘ, ਬਲਰਾਜ ਸਿੰਘ, ਸਤਵਿੰਦਰ ਸਿੰਘ, ਮਨਿੰਦਰ ਸਿੰਘ, ਗੁਰਚਰਨ ਸਿੰਘ, ਗੁਰਤੇਜ ਸਿੰਘ, ਚਮਕੌਰ ਸਿੰਘ, ਕੁਲਦੀਪ ਸਿੰਘ, ਭਵਨਜੀਤ ਸਿੰਘ ਉਟਾਲ, ਗੁਰਸੇਵਕ ਸਿੰਘ, ਗੁਰਵਿੰਦਰ ਸਿੰਘ, ਗੁਰਵਿੰਦਰ ਸਿੰਘ ਉਟਾਲ ਆਦਿ ਤੋਂ ਇਲਾਵਾ ਸਮੂਹ ਨਗਰ ਨਿਵਾਸੀਆਂ ਦਾ ਪੂਰਨ ਸਹਿਯੋਗ ਰਿਹਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly