ਜੰਮੂ (ਸਮਾਜ ਵੀਕਲੀ): ਅੰਮ੍ਰਿਤਸਰ ਤੋਂ ਕਟੜਾ ਜਾ ਰਹੀ ਬੱਸ ਅੱਜ ਪੁਲ ਤੋਂ ਡਿੱਗਣ ਕਾਰਨ 10 ਵਿਅਕਤੀਆਂ ਦੀ ਮੌਤ ਹੋ ਗਈ ਤੇ 57 ਜ਼ਖ਼ਮੀ ਹੋ ਗਏ। ਪੁਲੀਸ ਅਨੁਸਾਰ ਮਾਤਾ ਵੈਸ਼ਨੋ ਦੇਵੀ ਜਾ ਰਹੀ ਬੱਸ ਝੱਜਰ ਕੋਟਲੀ ਇਲਾਕੇ ਵਿੱਚ ਉਦੋਂ ਹਾਦਸੇ ਦਾ ਸ਼ਿਕਾਰ ਹੋ ਗਈ, ਜਦੋਂ ਡਰਾਈਵਰ ਦਾ ਬੱਸ ਤੋਂ ਕੰਟਰੋਲ ਖ਼ਤਮ ਹੋ ਗਿਆ।
ਜੰਮੂ ਦੇ ਐੱਸਐੱਸਪੀ ਚੰਦਨ ਕੋਹਲੀ ਨੇ ਕਿਹਾ ਕਿ ਬਚਾਅ ਕਾਰਜ ਪੂਰਾ ਹੋ ਗਿਆ ਹੈ ਅਤੇ ਐੱਸਡੀਆਰਐੱਫ ਦੀ ਟੀਮ ਵੀ ਮੌਕੇ ‘ਤੇ ਮੌਜੂਦ ਹੈ। ਉਨ੍ਹਾਂ ਕਿਹਾ ਕਿ ਬੱਸ ਵਿੱਚ ਸਮਰਥਾ ਤੋਂ ਵੱਧ ਯਾਤਰੀ ਸਵਾਰ ਸਨ, ਜਿਸ ਦੀ ਜਾਂਚ ਦੌਰਾਨ ਜਾਂਚ ਕੀਤੀ ਜਾਵੇਗੀ। ਗੰਭੀਰ ਜ਼ਖ਼ਮੀ ਚਾਰ ਯਾਤਰੀਆਂ ਨੂੰ ਜੰਮੂ ਦੇ ਸਰਕਾਰੀ ਮੈਡੀਕਲ ਕਾਲਜ ‘ਚ ਭਰਤੀ ਕਰਵਾਇਆ ਗਿਆ ਹੈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly