ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਹੋਇਆਂ ਜਿੱਥੇ ਲੋਕਾਂ ਵਾਸਤੇ 10 ਲੱਖ ਰੁਪਏ ਦਾ ਬੀਮਾ ਕਰਨ ਦਾ ਐਲਾਨ ਕੀਤਾ ਸੀ ਉਸ ਦੀ ਰਜਿਸਟ੍ਰੇਸ਼ਨ ਕੰਮ ਅੱਜ ਤੋਂ ਸ਼ੁਰੂ ਹੋ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁੱਜਰ ਵੈੱਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਬ੍ਰਿਗੇਡੀਅਰ ਰਾਜਕੁਮਾਰ ਨੇ ਪਿੰਡ ਸੁੱਧਾਮਾਜਰਾ ਵਿਖੇ ਆਪਣੇ ਫਾਰਮ ਹਾਊਸ ਤੇ ਗੱਲਬਾਤ ਕੀਤਾ। ਉਨ੍ਹਾਂ ਨੇ ਕਿਹਾ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਿਹਤ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਇਹ ਕੰਮ ਸਭ ਤੋਂ ਪਹਿਲਾਂ ਤਰਨਤਾਰਨ ਅਤੇ ਬਰਨਾਲਾ ਵਿਚ ਸ਼ੂਰੂ ਹੋਵੇਗਾ। ਅਤੇ ਕਿਸੇ ਵੀ ਰਜਿਸਟ੍ਰੇਸ਼ਨ ਕਰਵਾਉਣ ਲਈ ਘਰ ਤੋਂ ਦੂਰ ਨਹੀ ਜਾਣਾ ਪਵੇਗਾ। ਉਨ੍ਹਾਂ ਕਿਹਾ ਕੇ ਇਸ ਕੰਮ ਲਈ ਅਧਾਰ ਕਾਰਡ, ਵੋਟਰ ਕਾਰਡ ਅਤੇ ਪਾਸਪੋਰਟ ਦੀ ਜਰੂਰਤ ਪਵੇਗੀ। ਉਨ੍ਹਾਂ 10 ਤੋਂ 12 ਦਿਨਾਂ ਵਿਚ ਇਹਨਾਂ ਜਿਲ੍ਹੀਆ ਵਿਚ ਰਜਿਸਟ੍ਰੇਸ਼ਨ ਦਾ ਕੰਮ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕੇ ਮੁੱਖ ਮੰਤਰੀ ਸਿਹਤ ਕਾਰਡ ਬਣਨ ਤੋਂ ਬਾਅਦ ਲੋਕ 10 ਰੁਪਏ ਦਾ ਇਲਾਜ ਕਰਵਾ ਸਕਦੇ ਹਨ। ਜਿਹਨਾਂ ਵਿਚ ਸਰਕਾਰੀ ਕਰਮਚਾਰੀ, ਆਸ਼ਾ ਵਰਕਰ ਅਤੇ ਆਂਗਨਵਾੜੀ ਵਰਕਰ ਵੀ ਸ਼ਾਮਿਲ ਹੋਣਗੇ। ਸਰਕਾਰ ਵਲੋਂ ਇਸ ਕਾਰਡ ਰਾਹੀਂ 2 ਹਜ਼ਾਰ ਬੀਮਾਰੀਆਂ ਦਾ ਇਲਾਜ਼ ਹੋਵੇ ਗਾ। ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕੇ ਆਮ ਆਦਮੀ ਪਾਰਟੀ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਚੁੱਕਿਆ ਗਿਆ ਇਹ ਕਦਮ ਮੁੱਖ ਮੰਤਰੀ ਭਗਵੰਤ ਮਾਨ ਸਿੰਘ ਦਾ ਵੱਡਾ ਉਪਰਾਲਾ ਹੈ। ਜਿਸ ਨਾਲ ਗਰੀਬ ਲੋਕਾਂ ਨੂੰ ਹੁਣ ਆਪਣੀ ਸਿਹਤ ਦਾ ਇਲਾਜ ਕਰਵਾਉਣ ਲਈ ਕੋਈ ਵੀ ਦਿੱਕਤ ਨਹੀਂ ਆਵੇਗੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



