ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੀ ਵਜ਼ਾਰਤ ਦੇ 10 ਮੰਤਰੀਆਂ ਨੇ ਸਹੁੰ ਚੁੱਕ ਲਈ ਹੈ। ਜਿਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਹੁੰ ਚੁਕਵਾਈ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਰਾਜਪਾਲ ਬੰਗਾਰੂ ਦੱਤਾਤ੍ਰੇਅ ਵੀ ਹਾਜ਼ਰ ਰਹੇ।
ਅੱਜ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਸਮੇਂ ਸਭ ਤੋਂ ਪਹਿਲਾਂ ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ, ਹਰਭਜਨ ਸਿੰਘ, ਡਾ. ਵਿਜੈ ਸਿੰਗਲਾ, ਲਾਲ ਚੰਦ ਕਟਾਰੂਚੱਕ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ,
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਨੇ ਰਾਜ ਭਵਨ ਵਿਖੇ ਬਣੇ ਨਵੇਂ ਆਡੀਟੋਰੀਅਮ ਵਿੱਚ ਸਹੁੰ ਚੁੱਕੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਧੀ ਸਿਰਤ ਕੌਰ ਅਤੇ ਪੁੱਤ ਦਿਲਸ਼ਾਨ ਸਿੰਘ ਅਤੇ ਮੁੱਖ ਮੰਤਰੀ ਦੀ ਭੈਣ ਮਨਪ੍ਰੀਤ ਕੌਰ ਵੀ ਪਹੁੰਚੇ। ਇਸ ਤੋਂ ਇਲਾਵਾ ਵੀ ਨਵੀਂ ਬਣੀ ਵਜ਼ਾਰਤ ਦੇ ਨਵੇਂ ਚਿਹਰੇ ਵੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਪਹੁੰਚੇ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly