ਝਾਂਸੀ— ਉੱਤਰ ਪ੍ਰਦੇਸ਼ ਦੇ ਝਾਂਸੀ ‘ਚ ਸਥਿਤ ਮਹਾਰਾਣੀ ਲਕਸ਼ਮੀਬਾਈ ਮੈਡੀਕਲ ਕਾਲਜ ‘ਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ‘ਚ 10 ਬੱਚਿਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਕਾਲਜ ਦੇ ਐੱਸ.ਐੱਨ.ਸੀ.ਯੂ (ਇਨਫੈਂਟ ਵਾਰਡ) ‘ਚ ਰਾਤ 8.30 ਵਜੇ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ 10 ਬੱਚਿਆਂ ਦੀ ਮੌਤ ਹੋ ਗਈ ਹੈ ਅਤੇ ਕਈ ਜ਼ਖਮੀ ਹਨ। ਹੁਣ ਤੱਕ 40 ਬੱਚਿਆਂ ਨੂੰ ਬਚਾ ਲਿਆ ਗਿਆ ਹੈ ਅਤੇ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਪੁਲਿਸ ਦੀ ਟੀਮ ਮੌਜੂਦ ਹੈ। ਉਥੇ ਉੱਚ ਪ੍ਰਸ਼ਾਸਨਿਕ ਅਧਿਕਾਰੀ ਵੀ ਪਹੁੰਚ ਗਏ ਹਨ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਮ੍ਰਿਤਕ ਬੱਚਿਆਂ ਦੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਜਾਵੇ ਅਤੇ ਉਨ੍ਹਾਂ ਦਾ ਢੁੱਕਵਾਂ ਇਲਾਜ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ। ਉਨ੍ਹਾਂ ਨੇ ਕਮਿਸ਼ਨਰ ਅਤੇ ਡੀਆਈਜੀ ਨੂੰ ਹਾਦਸੇ ਦੀ ਜਾਂਚ ਕਰਕੇ 12 ਘੰਟਿਆਂ ਵਿੱਚ ਰਿਪੋਰਟ ਭੇਜਣ ਲਈ ਕਿਹਾ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਰਾਤ ਭਰ ਘਟਨਾ ਵਾਲੀ ਥਾਂ ਤੋਂ ਹਰ ਪਲ ਦੀ ਜਾਣਕਾਰੀ ਲਈ। ਟੀਵੀ ‘ਤੇ ਵੀ ਨਜ਼ਰ ਰੱਖੀ। ਮੁੱਖ ਮੰਤਰੀ ਨੇ ਪ੍ਰਸ਼ਾਸਨ ਨੂੰ ਝਾਂਸੀ ਮੈਡੀਕਲ ਕਾਲਜ ਵਿੱਚ ਵਾਪਰੀ ਇਸ ਦਰਦਨਾਕ ਘਟਨਾ ਵਿੱਚ ਮਾਰੇ ਗਏ ਨਵਜੰਮੇ ਬੱਚਿਆਂ ਦੇ ਪਰਿਵਾਰਾਂ ਨੂੰ ਤੁਰੰਤ 5-5 ਲੱਖ ਰੁਪਏ ਅਤੇ ਗੰਭੀਰ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦੇ ਨਿਰਦੇਸ਼ ਦਿੱਤੇ ਹਨ। ਸੀਐਮ ਯੋਗੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੋਸਟ ਕੀਤਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਅਧਿਕਾਰੀਆਂ ਨੂੰ ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ ‘ਤੇ ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਭਗਵਾਨ ਸ਼੍ਰੀ ਰਾਮ ਅੱਗੇ ਅਰਦਾਸ ਹੈ ਕਿ ਉਹ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਬਖਸ਼ਣ ਅਤੇ ਜ਼ਖਮੀਆਂ ਦੇ ਜਲਦੀ ਸਿਹਤਯਾਬ ਹੋਣ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly