HOME 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਚੰਗੇ ਨਤੀਜੇ ਪ੍ਰ ‘ਤੇ ਸਕੂਲ...

10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਚੰਗੇ ਨਤੀਜੇ ਪ੍ਰ ‘ਤੇ ਸਕੂਲ ਮੈਨੇਜਮੇੰਟ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ 

1
ਕਪੂਰਥਲਾ,    (ਸਮਾਜ ਵੀਕਲੀ)   (ਕੌੜਾ)– ਹਾਲ ਹੀ ਵਿੱਚ ਸੀ.ਬੀ ਐੱਸ.ਈ ਬੋਰਡ ਪ੍ਰੀਖਿਆ ਦੇ ਨਤੀਜੇ ਐਲਾਨੇ ਗਏ ਹਨ ਜਿਸ ਵਿੱਚ ਜੀ ਡੀ ਗੋਇਨਕਾ ਸਕੂਲ ਦੇ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਬਹੁਤ ਵਧੀਆ ਰਿਹਾ।ਵਿਦਿਆਰਥੀ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਦਾ ਧੰਨਵਾਦ ਕਰਨ ਲਈ ਕੇਕ, ਮਠਿਆਈਆਂ ਆਦਿ ਲੈ ਕੇ ਆਏ ਅਤੇ ਸਾਰਿਆਂ ਦਾ ਮੂੰਹ ਮਿੱਠਾ ਕਰਵਾਇਆ । ਇਸ ਉਪਰੰਤ ਸਾਰਿਆਂ ਨੇ ਮਿਲ ਕੇ ਕੇਕ ਕੱਟਿਆ ਅਤੇ ਫਿਰ ਸਕੂਲ ਮੈਨਜਮੈਂਟ ਕਮੇਟੀ ਵਲੋਂ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਪੂਰੇ ਸਟਾਫ ਲਈ ਪਾਰਟੀ ਦਾ ਆਯੋਜਨ ਕੀਤਾ ਗਿਆ ਅਤੇ ਵਿਦਿਆਰਥੀਆਂ ਵਲੋਂ ਸਖਤ ਮਿਹਨਤ ਕਰਕੇ ਆਏ ਵਧੀਆ ਨਤੀਜ਼ੇ ਲਈ ਬੱਚਿਆਂ ਦੀ ਸਰਾਹਨਾ ਕੀਤੀ |ਇਸ ਮੌਕੇ ਸਕੂਲ ਦੇ ਚੇਅਰਮੈਨ ਸੁਖਦੇਵ ਸਿੰਘ, ਸਕੱਤਰ ਸ੍ਰੀਮਤੀ ਪਰਮਿੰਦਰ ਕੌਰ ਜੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕਰਦੇ ਹੋਏ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article ਕਰਤਾਰ ਕਾਨਵੈਂਟ ਸਕੂਲ  ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ 
Next articleਭਾਈ ਰਾਮ ਕਿਸ਼ਨ ਗੁਰਮਤਿ ਪਬਲਿਕ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਵੀ ਰਿਹਾ ਸ਼ਾਨਦਾਰ