ਰਾਏਕੋਟ (ਸਮਾਜ ਵੀਕਲੀ) ਗੁਰਭਿੰਦਰ ਗੁਰੀ :- ਰਾਏਕੋਟ ਇਲਾਕੇ ਦੀ *ਸਿਰਮੋਰ ਤੇ ਸਿਰਕੱਢਵੀਂ ਵਿਦਿਅਕ ਸੰਸਥਾ ਐਸ. ਜੀ. ਸੀਨੀਅਰ ਸੈਕੰਡਰੀ ਸਕੂਲ ਗੋਂਦਵਾਲ* (ਰਾਏਕੋਟ) ਵਿਖੇ ਪੰਜਾਬ ਬੋਰਡ ਵੱਲੋਂ ਐਲਾਨੇ ਦੱਸਵੀਂ ਕਲਾਸ (ਸ਼ੈਸ਼ਨ-2025-26) ਦਾ ਨਤੀਜੇ 100% ਰਿਹਾ। ਜਿਸ ਬਾਰੇ ਜਾਣਕਾਰੀ ਦਿੰਦੇ ਸਕੂਲ ਪ੍ਰਿੰਸੀਪਲ ਡਾ. ਮਨਦੀਪ ਸਿੰਘ ਚਾਹਲ ਨੇ ਦੱਸਿਆ ਕਿ ਦੱਸਵੀਂ ਜਮਾਤ ਦੀ ਵਿਦਿਆਰਥਣ ਜਸਦੀਪ ਕੌਰ ਸਪੁੱਤਰੀ ਜਸਪਾਲ ਸਿੰਘ ਨੇ 613/650 (94%) ਅੰਕ ਪ੍ਰਾਪਤ ਕਰਕੇ ਸਕੂਲ ਵਿਚੋ ਪਹਿਲਾ, ਨੰਦਨੀ ਰੇਖੀ ਸਪੁੱਤਰੀ ਵਰਿੰਦਰ ਕੁਮਾਰ ਨੇ 606/650 (93.2%) ਅੰਕ ਪ੍ਰਾਪਤ ਕਰਕੇ ਦੂਜਾ ਅਤੇ ਇਸ਼ਮੀਤ ਕੌਰ ਸਪੁੱਤਰੀ ਅੰਮ੍ਰਿਤਪਾਲ ਸਿੰਘ 598/650 (92%) ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ, ਇਸ ਤੋਂ ਇਲਾਵਾ ਸਕੂਲ ਦੇ ਬਾਕੀ ਵਿਦਿਆਰਥੀਆ ਨੇ ਵਧੀਆਂ ਅੰਕ ਪ੍ਰਾਪਤ ਕਰਕੇ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਂ ਰੋਸ਼ਨ ਕੀਤਾ। ਇਸ ਮੌਕੇ ਸਕੂਲ਼ ਪ੍ਰਿੰਸੀਪਲ ਨੇ ਕਿਹਾ ਕਿ ਬੱਚਿਆ ਅਤੇ ਸਟਾਫ ਮਿਹਤਨ ਸਦਕਾ ਇਹ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਮੌਕੇ ਤੇ ਸਕੂਲ ਪ੍ਰਿੰਸੀਪਲ ਡਾ. ਮਨਦੀਪ ਸਿੰਘ ਚਾਹਲ, ਵਾਇਸ ਪਿੰਸੀਪਲ ਸੁਨੀਲ ਸ਼ਰਮਾ ਅਤੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ੍ਰੀ ਸ਼ਤੀਸ ਅਗਰਵਾਲ ਜੀ, ਰਾਜ ਕੁਮਾਰ ਜੀ (ਰਾਜੂ), ਨੀਰਜ ਗੁਪਤਾ ਜੀ ਅਤੇ ਅਧਿਆਪਕ ਸਾਹਿਬਾਨ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦੇ ਹੋਏ ਇਮਾਨਦਾਰੀ ਅਤੇ ਮਿਹਨਤ ਨਾਲ ਪੜ੍ਹਾਈ ਕਰਨ ਅਤੇ ਜੀਵਨ ਵਿੱਚ ਹੋਰ ਉਚੀਆ ਮੰਜਿਲਾ ਛੁਹਣ ਲਈ ਪ੍ਰੇਰਿਆਂ।ਵਿਦਿਆਰਥੀਆ ਨੂੰ ਅਗਾਮੀ ਜਾਮਤਾਂ ਵਿੱਚ ਹੋਰ ਵਧੀਆਂ ਅੰਕ ਪ੍ਰਾਪਤ ਕਰਨ ਲਈ ਉਤਸਾਹਿਤ ਕੀਤਾ। ਉਹਨਾਂ ਮਾਪਿਆ ਅਤੇ ਵਿਦਿਆਰਥੀਆਂ ਉਨ੍ਹਾਂ ਦੀ ਉਪਲਬਧੀ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆ ਨੂੰ ਸਕੂਲ਼ ਵਲੋਂ ਸਨਮਾਨਿਤ ਕੀਤਾ ਗਿਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


