HOME ਦਸਵੀਂ ਜਮਾਤ ਦੇ ਨਤੀਜਿਆਂ ‘ਚ ਸੰਤ ਮੋਹਨ ਦਾਸ ਸਕੂਲ ਨੇ ਮਾਰੀ...

ਦਸਵੀਂ ਜਮਾਤ ਦੇ ਨਤੀਜਿਆਂ ‘ਚ ਸੰਤ ਮੋਹਨ ਦਾਸ ਸਕੂਲ ਨੇ ਮਾਰੀ ਬਾਜੀ

1
ਭਲੂਰ   (ਸਮਾਜ ਵੀਕਲੀ)   ਬੇਅੰਤ ਗਿੱਲ :- ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜਿਆਂ ਵਿੱਚ ਪੰਜਾਬ ਭਰ ਵਿੱਚ ਤਿੰਨ ਮੈਰਿਟ ਪੁਜੀਸ਼ਨਾਂ ਹਾਸਲ ਕਰਦੇ ਹੋਏ ਫਰੀਦਕੋਟ ਜਿਲ੍ਹੇ ਨਾਲ ਸੰਬੰਧਿਤ ਸਿੱਖਿਆ ਅਤੇ ਖੇਡਾਂ ਦੇ ਖੇਤਰ ‘ਚ ਮੋਹਰੀ ਸੰਸਥਾ ਵਜੋਂ ਜਾਣੇ ਜਾਂਦੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ (ਫਰੀਦਕੋਟ) ਦੀ ਦਸਵੀਂ ਕਲਾਸ ਦੀ ਹੋਣਹਾਰ ਵਿਦਿਆਰਥਣ ਰਮਨਦੀਪ ਕੌਰ ਸਪੁੱਤਰੀ ਭੁਪਿੰਦਰ ਸਿੰਘ ਵਾਸੀ ਸਮਾਲਸਰ ਨੇ 98.46 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਫਰੀਦਕੋਟ,ਫਿਰੋਜਪੁਰ ਅਤੇ ਮੁਕਤਸਰ ਜਿਲ੍ਹਿਆਂ ਚੋਂ ਦੂਜਾ ਤੇ ਪੰਜਾਬ ਭਰ ’ਚ 5ਵਾਂ ਰੈਂਕ , ਹਰਮਨਪ੍ਰੀਤ ਕੌਰ ਸਪੁੱਤਰੀ ਸੁਖਦੇਵ ਸਿੰਘ ਵਾਸੀ ਮੁੱਦਕੀ ਨੇ 97.54 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪੰਜਾਬ ਭਰ ’ਚ 11ਵਾਂ ਰੈਂਕ ਅਤੇ ਮਨਜੋਤ ਕੌਰ ਸਪੁੱਤਰੀ ਸੁਖਵੰਤ ਸਿੰਘ ਵਾਸੀ ਚੱਕਭਾਗ ਸਿੰਘ ਵਾਲਾ ਨੇ 96 ਪ੍ਰਤੀਸ਼ਤ ਅੰਕ ਪ੍ਰਾਪਤ ਕਰਦੇ ਹੋਏ ਪੰਜਾਬ ਭਰ ਚੋਂ 21ਵਾਂ ਰੈਂਕ ਹਾਸਲ ਕਰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੀ ਗਈ ਪੰਜਾਬ ਪੱਧਰ ਦੀ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਂਦੇ ਹੋਏ ਫਰੀਦਕੋਟ ਜਿਲ੍ਹੇ ਦੇ ਨਾਲ ਨਾਲ ਆਪਣੀ ਸੰਸਥਾ, ਮਾਪਿਆਂ ਤੇ ਇਲਾਕਾ ਨਿਵਾਸੀਆਂ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਨਤੀਜੇ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਸਵੀਂ ਕਲਾਸ ਵਿੱਚ ਕੁੱਲ 83 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ ਸੰਸਥਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਉਹਨਾਂ ਕਿਹਾ ਕਿ 17 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ, 27 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕੀਤੇ ਤੇ ਇਸ ਤੋਂ ਇਲਾਵਾ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿੱਚ ਪਾਸ ਹੋਏ। ਸੰਸਥਾ ਦੇ ਹੋਣਹਾਰ 14 ਵਿਦਿਆਰਥੀਆਂ ਨੇ ਵੱਖ ਵੱਖ ਵਿਸ਼ਿਆਂ ਗਣਿਤ, ਅੰਗਰੇਜ਼ੀ, ਹਿੰਦੀ ਅਤੇ ਸਮਾਜਿਕ ਸਿੱਖਿਆ ਚੋਂ 100 ਪ੍ਰਤੀਸ਼ਤ ਅੰਕ ਹਾਸਲ ਕੀਤੇ। ਇਸ ਮੌਕੇ ਤੇ ਪ੍ਰਿੰਸੀਪਲ ਮੈਡਮ ਰੇਣੂਕਾ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਮਾਨਯੋਗ ਜਿਲ੍ਹਾ ਸਿੱਖਿਆ ਅਫਸਰ(ਸੈ.ਸਿੱ.) ਸ਼੍ਰੀਮਤੀ ਅੰਜਨਾ ਕੌਸ਼ਲ ਜੀ ਦੀ ਯੋਗ ਅਗਵਾਈ ਹੇਠ ਫਰੀਦਕੋਟ ਜਿਲ੍ਹਾ ਸਿੱਖਿਆ ਦੇ ਖੇਤਰ ਵਿੱਚ ਮਾਣਮੱਤੀਆਂ ਪ੍ਰਾਪਤੀਆਂ ਹਾਸਲ ਕਰ ਰਿਹਾ ਹੈ। ਇਸ ਮੌਕੇ ਉੱਪ ਜਿਲ੍ਹਾ ਸਿੱਖਿਆ ਅਫਸਰ(ਐ.ਸਿੱ.) ਪਵਨ ਕੁਮਾਰ, ਜਿਲ੍ਹਾ ਗਾਈਡੈਂਸ ਕੌਸਲਰ ਜਸਬੀਰ ਜੱਸੀ, ਜਿਲ੍ਹਾ ਖੇਤਰੀ ਬੁੱਕ ਡਿੱਪੂ ਫਰੀਦਕੋਟ ਦੇ ਮੈਨੇਜਰ ਮਨਦੀਪ ਕੌਰ ਤੇ ਡਿਪਟੀ ਮੈਨੇਜਰ ਬਲਰਾਜ ਸਿੰਘ ਨੇ ਸਮੂਹ ਸਟਾਫ, ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ। ਸਕੂਲ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਤੇ ਪ੍ਰਿੰ: ਐੱਚ ਐੱਸ ਸਾਹਨੀ ਨੇ ਸੰਸਥਾ ਦਾ ਇਹ ਨਤੀਜਾ ਮਰਹੂਮ ਪ੍ਰਿੰਸੀਪਲ ਮੈਡਮ ਸਵਰਨਜੀਤ ਕੌਰ ‘ਸਿੰਮੀ ਥਾਪਰ’ ਜੀ ਨੂੰ ਸਮਰਪਿਤ ਕੀਤਾ। ਇਸ ਮੌਕੇ ਟਰੱਸਟੀ ਸ. ਸੰਤੋਖ ਸਿੰਘ ਸੋਢੀ ਤੇ ਪ੍ਰਬੰਧਕ ਮੈਡਮ ਮੇਘਾ ਥਾਪਰ, ਪ੍ਰਿੰ: ਨਰਿੰਦਰ ਮੱਕੜ, ਕੈਂਪਸ ਕੋਆਰਡੀਨਟਰ ਮਨਜੀਤ ਕੌਰ, ਕੋਆਰਡੀਨੇਟਰ ਦਰਸ਼ਨਾ ਦੇਵੀ, ਕੋਆਰਡੀਨੇਟਰ ਖੁਸ਼ਵਿੰਦਰ ਸਿੰਘ, ਮੋਹਨ ਸਿੰਘ , ਸੁਪਰਡੈਂਟ ਲਖਵੀਰ ਸ਼ਰਮਾਂ, ਰਵੀ ਸਿੰਘ ਸੋਨੀ, ਗੁਰਮੇਜ ਸਿੰਘ, ਰਾਜ ਕੁਮਾਰ ਕੋਚਰ ਤੇ ਸਮੂਹ ਸਟਾਫ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleElon Musk cannot sleep out of fear of Socialists, therefore defaming Socialism
Next articleWinnipeg Kirpan Dispute Raises Questions About Police Exams