ਕਪੂਰਥਲਾ (ਸਮਾਜ ਵੀਕਲੀ) ਕੌੜਾ )– ਸੀ ਬੀ ਐੱਸ ਈ ਵੱਲੋਂ ਐਲਾਨੇ ਦੱਸਵੀਂ ਜਮਾਤ ਦੇ ਨਤੀਜੇ ‘ਚ ਫਾਲਕਨ ਇੰਟਰਨੈਸ਼ਨਲ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਤੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਾਇਸ ਪ੍ਰਿੰਸੀਪਲ ਰਵਿੰਦਰਜੀਤ ਕੌਰ ਨੇ ਦੱਸਿਆ ਕਿ ਜਸਮੀਤ ਕੌਰ ਨੇ 90 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲੇ, ਗੁਲਨੂਰ ਕੌਰ ਅਤੇ ਜੈਸਮੀਨ ਰਾਏ 85 ਫੀਸਦੀ ਅੰਕਾਂ ਨਾਲ ਸਾਂਝੇ ਤੌਰ ‘ਤੇ ਦੂਜੇ ਅਤੇ ਤਨੀਸ਼ਕਾ 82 ਫੀਸਦੀ ਅੰਕਾਂ ਨਾਲ ਤੀਜੇ ਸਥਾਨ ‘ਤੇ ਰਹੀ । ਜਦਕਿ ਹਰਸ਼ਿਤ ਅਰੋੜਾ ਨੇ 81 ਫੀਸਦੀ ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਹਾਸਲ ਕਰਨ ਵਿਚ ਸਫਲ ਰਹੀ । ਅਦਾਰੇ ਦੇ ਚੇਅਰਮੈਨ ਕਰਨਲ ਅਜੀਤ ਸਿੰਘ ਢਿੱਲੋ ਅਤੇ ਮੈਨੇਜਿਗ ਡਾਇਰੈਕਟਰ ਮੈਡਮ ਨਵਦੀਪ ਕੌਰ ਢਿੱਲੋ ਨੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



