HOME ਪਰਾਲੀ ਸਾੜਨ ਦੇ 11 ਮਾਮਲੇ ਆਏ ਸਾਹਮਣੇ, ਲੱਗਾ ਵਾਤਾਵਰਣ ਮੁਆਵਜ਼ਾ

ਪਰਾਲੀ ਸਾੜਨ ਦੇ 11 ਮਾਮਲੇ ਆਏ ਸਾਹਮਣੇ, ਲੱਗਾ ਵਾਤਾਵਰਣ ਮੁਆਵਜ਼ਾ

2
ਕੈਪਸ਼ਨ: ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਬਾਰੇ ਮੀਟਿੰਗ ਕਰਦੇ ਹੋਏ।
ਫਸਲਾਂ ਦੀ ਰਹਿੰਦ-ਖੂਹੰਦ ਸਾੜਨ ਦੇ ਮਾਮਲਿਆਂ ‘ਚ ਇੰਦਰਾਜ ‘ਚ ਲਾਲ ਐੰਟਰੀ ਅਤੇ ਐਫ.ਆਈ.ਆਰ. ਦਰਜ 
ਡਿਪਟੀ ਕਮਿਸ਼ਨਰ ਨੇ ਸੰਬੰਧਤ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ, ਜ਼ਿਲੇ ‘ਚ 60 ਫੀਸਦੀ ਤੋਂ ਵੱਧ ਰਕਬੇ ‘ਚ ਹੋਈ ਕਣਕ ਦੀ ਬਿਜਾਈ
ਨਵਾਂਸ਼ਹਿਰ,  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਅੱਜ ਜ਼ਿਲੇ ਅੰਦਰ ਖੇਤਾਂ ਵਿਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਹੁਣ ਤੱਕ ਕੁੱਲ 13 ਸਾਈਟਾਂ ਵਿੱਚੋਂ 11 ਸਾਈਟਾਂ ‘ਤੇ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਦਾ ਜਾਇਜ਼ਾ ਲੈਣ ਉੋਪਰੰਤ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਫਸਲਾਂ ਦੀ ਰਹਿੰਦ-ਖੂਹੰਦ ਦੇ ਮਾਮਲਿਆਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਾ ਲਾਈ ਜਾਵੇ ਜਿਸ ਨਾਲ ਵਾਤਾਵਰਣ ਗੰਦਲਾ ਹੁੰਦਾ ਹੈ। ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਵੱਲੋਂ ਪ੍ਰਾਪਤ 11 ਸਾਈਟਾਂ ਦੀ ਜਾਣਕਾਰੀ ਮੁਤਾਬਕ ਬਣਦਾ ਕੁੱਲ 70,000 ਰੁਪਏ ਦਾ ਜੁਰਮਾਨਾ ਕਰਨ ਤੋਂ ਇਲਾਵਾ 09 ਕੇਸਾਂ ਵਿੱਚ ਐਫ.ਆਈ.ਆਰ. ਵੀ ਦਰਜ ਕਰ ਦਿੱਤੀ ਗਈ ਹੈ ਅਤੇ 11 ਕੇਸਾਂ ਵਿੱਚ ਲਾਲ ਐਂਟਰੀ ਵੀ ਇੰਦਰਾਜ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਾਲ 2025 ਦੌਰਾਨ ਜ਼ਿਲੇ ਵਿਚ ਝੋਨੇ ਦੀ ਵਾਢੀ ਲਗਭਗ ਪੂਰੀ ਹੋ ਗਈ ਹੈ ਅਤੇ ਹੁਣ ਤੱਕ ਜ਼ਿਲੇ ਵਿਚ 60 ਫੀਸਦੀ ਤੋਂ ਵੱਧ ਰਕਬੇ ਵਿੱਚ ਕਣਕ ਦੀ ਬਿਜਾਈ ਵੀ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਸਟਬਲ ਬਰਨਿੰਗ ਸੀਜਨ 2025 ਦੌਰਾਨ ਜ਼ਿਲ੍ਹੇ ਵਿੱਚ ਹੁਣ ਤੱਕ ਅੱਗ ਲੱਗਣ ਦੀਆਂ 13 ਘਟਨਾਵਾਂ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਵੱਲੋਂ ਪ੍ਰਾਪਤ ਹੋਈਆਂ ਹਨ ਜਦਕਿ ਪਿਛਲੇ ਸਾਲ ਹੁਣ ਤੱਕ 23 ਅੱਗ ਲੱਗਣ ਦੀਆਂ ਘਟਨਾਵਾਂ ਜਿਲੇ ਵਿੱਚ ਆਈਆਂ ਸਨ। ਜਿਲਾ ਪ੍ਰਸ਼ਾਸਨ, ਖੇਤੀਬਾੜੀ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਟੀਮਾਂ ਨੇ ਆਪਸੀ ਤਾਲਮੇਲ ਨਾਲ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਚੇਅਰਮੈਨ ਏਅਰ ਕੁਆਲਿਟੀ ਮੈਨੇਜਮੈਂਟ ਇੰਡੈਕਸ ਵੱਲੋਂ ਜਾਰੀ ਵੱਖ-ਵੱਖ ਹਦਾਇਤਾਂ ਅਨੁਸਾਰ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ‘ਤੇ ਟਰਿਪਲ ਐਕਸ਼ਨ (ਜੁਰਮਾਨਾ, ਲਾਲ ਐਂਟਰੀ ਅਤੇ ਐਫ.ਆਈ.ਆਰ.) ਦਰਜ ਕੀਤੀ ਜਾਵੇਗੀ। ਉਨਾਂ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਕੋਈ ਵੀ ਕਿਸਾਨ ਹੁਣ ਪਰਾਲੀ ਨੂੰ ਅੱਗ ਨਾ ਲਗਾਵੇ , ਜ਼ਿਲ੍ਹੇ ਵਿੱਚ ਉਪਲਬਧ ਵੱਖ ਵੱਖ ਖੇਤੀ ਮਸ਼ੀਨਰੀ ਰਾਹੀਂ ਇਸ ਦੀ ਸਾਂਭ ਸੰਭਾਲ ਕੀਤੀ ਜਾਵੇ। ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਪੀ.ਸੀ.ਐਸ. , ਮੁੱਖ ਖੇਤੀਬਾੜੀ ਅਫਸਰ ਡਾ. ਰਾਕੇਸ਼ ਕੁਮਾਰ ਸ਼ਰਮਾ, ਸਹਾਇਕ ਖੇਤੀਬਾੜੀ ਇੰਜੀਨੀਅਰ ਇੰਜ.ਚੰਦਨ ਸ਼ਰਮਾ, ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਕਮਲਦੀਪ ਸਿੰਘ ਸੰਘਾ, ਪੰਜਾਬ ਪੋਲਿਊਸ਼ਨ ਕੰਟਰੋਲ ਬੋਰਡ ਦੇ ਐਸ.ਡੀ.ਓ. ਅਰਸ਼ਪ੍ਰੀਤ ਕੌਰ ਅਤੇ ਅਦਿਤਿਆ ਸ਼ਰਮਾ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

 

Previous articleਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘੱਟ ਕਰਨ ਲਈ ਰੀਵਿਊ ਮੀਟਿੰਗ ਕੀਤੀ ਗਈ:-ਡਾ. ਰਣਜੀਤ ਸਿੰਘ ਰਾਏ
Next article12 ਦਸੰਬਰ ਨੂੰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕਿ ਸੀਐਮ ਮਾਨ ਦੀ ਕੋਠੀ ਦਾ ਕੀਤਾ ਜਾਵੇਗਾ ਘਿਰਾਓ ।