ਕਿਹਾ, 160 ਪਿੰਡਾਂ ਦੀਆਂ ਗਲੀਆਂ ਦਾ ਕੀਤਾ ਜਾਵੇਗਾ ਸੁਧਾਰ
ਮਾਹਿਲਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਚੱਬੇਵਾਲ ਵਿਧਾਨ ਸਭਾ ਖੇਤਰ ਵਿੱਚ 12.58 ਕਰੋੜ ਰੁਪਏ ਨਾਲ 160 ਪਿੰਡਾਂ ਦੀਆਂ ਗਲੀਆਂ ਦਾ ਸੁਧਾਰ ਅਤੇ ਪੱਕਾ ਨਿਰਮਾਣ ਕੀਤਾ ਜਾਵੇਗਾ, ਜਿਸ ਨਾਲ ਖੇਤਰ ਦੇ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਸੁਧਾਰ ਆਉਣਗੇ। ਇਹ ਵਿਚਾਰ ਡਾ. ਇਸ਼ਾਂਕ ਕੁਮਾਰ ਵਿਧਾਇਕ ਚੱਬੇਵਾਲ ਨੇ ਜ਼ਾਹਿਰ ਕੀਤੇ |ਵਿਧਾਇਕ ਨੇ ਕਿਹਾ ਕਿ ਹਲਕਾ ਵਾਸੀਆਂ ਦੀ ਜ਼ਿੰਦਗੀ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਲਈ ਇਹ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਦੀਆਂ ਬਰਸਾਤਾਂ ਵਿੱਚ ਹੜ੍ਹਾਂ ਕਾਰਨ ਬਹੁਤ ਸਾਰੀਆਂ ਸੜਕਾਂ ਅਤੇ ਪਿੰਡਾਂ ਦੀਆਂ ਗਲੀਆਂ ਨੂੰ ਨੁਕਸਾਨ ਪਹੁੰਚਿਆ ਸੀ। ਡਾ. ਇਸ਼ਾਂਕ ਨੇ ਕਿਹਾ ਕਿ ਉਹ ਇਹ ਯਕੀਨੀ ਬਣਾਉਣਗੇ ਕਿ ਇਨ੍ਹਾਂ ਗਲੀਆਂ ਦਾ ਨਿਰਮਾਣ ਟਿਕਾਊ ਅਤੇ ਗੁਣਵੱਤਾਪੂਰਨ ਹੋਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਪਿੰਡਾਂ ਦੇ ਵਸਨੀਕਾਂ ਨੂੰ ਰਾਹਤ ਮਿਲੇਗੀ ਅਤੇ ਖੇਤਰ ਵਿੱਚ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ। ਡਾ ਇਸ਼ਾਂਕ ਨੇ ਕਿਹਾ ਕਿ ਉਹ ਆਪਣੇ ਹਲਕੇ ਦੇ ਹਰੇਕ ਇਕ ਪਿੰਡ ਦੇ ਵਿਕਾਸ ਲਈ, ਹਲਕਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਹਰ ਬਣਦਾ ਕਦਮ ਚੁੱਕਣ ਲਈ ਵਚਨਬੱਧ ਹਨ |



