ਕੋਲੰਬੀਆ (ਅਮਰੀਕਾ) (ਸਮਾਜ ਵੀਕਲੀ): ਦੱਖਣੀ ਕੈਰੋਲੀਨਾ ਦੀ ਰਾਜਧਾਨੀ ਕੋਲੰਬੀਆ ਦੇ ਭੀੜ ਭੜੱਗੇ ਵਾਲੇ ਸ਼ਾਪਿੰਗ ਮਾਲ ਵਿੱਚ ਹੋਈ ਗੋਲੀਬਾਰੀ ਕਾਰਨ ਵਿੱਚ ਘੱਟੋ-ਘੱਟ 12 ਵਿਅਕਤੀ ਜ਼ਖਮੀ ਹੋ ਗਏ। ਅਧਿਕਾਰੀਆਂ ਦਾ ਮੰਨਣਾ ਹੈ ਕਿ ਇਹ ਅਚਾਨਕ ਹਮਲਾ ਨਹੀਂ ਸੀ। ਕੋਲੰਬੀਆ ਦੇ ਪੁਲੀਸ ਮੁਖੀ ਨੇ ਕਿਹਾ ਕਿ ਕੋਲੰਬੀਆ ਸੈਂਟਰ ਵਿੱਚ ਅੱਜ ਬਾਅਦ ਦੁਪਹਿਰ ਨੂੰ ਹੋਈ ਗੋਲੀਬਾਰੀ ਦੇ ਸਬੰਧ ਵਿੱਚ ਤਿੰਨ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly