HOME ਬਾਰ੍ਹਵੀਂ ਜਮਾਤ ਦੇ ਨਤੀਜੇ ਵਿੱਚ ਬੀ.ਸੀ.ਐਮ. ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦਾ...

ਬਾਰ੍ਹਵੀਂ ਜਮਾਤ ਦੇ ਨਤੀਜੇ ਵਿੱਚ ਬੀ.ਸੀ.ਐਮ. ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦਾ ਨਾਮ ਰੋਸ਼ਨ ਕੀਤਾ

7
ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਘੋਸ਼ਿਤ ਬਾਰ੍ਹਵੀਂ ਕਲਾਸ ਦੇ ਪ੍ਰੀਖਿਆ ਨਤੀਜਿਆਂ ਵਿੱਚ ਬੀ.ਸੀ.ਐਮ. ਸੀਨੀਅਰ ਸੈਕੰਡਰੀ ਸਕੂਲ, ਫੋਕਲ ਪੁਆਇੰਟ ਲੁਧਿਆਣਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਸੁਹਾਨੀ ਚੌਹਾਨ ਨੇ ਹਿਊਮੈਨਟਿਜ਼ ਵਿਭਾਗ ਵਿੱਚ 500 ਵਿੱਚੋਂ 500 ਅੰਕ (100%) ਪ੍ਰਾਪਤ ਕਰਕੇ ਪੰਜਾਬ ਭਰ ਵਿੱਚ ਦੂਜਾ ਅਤੇ ਜ਼ਿਲ੍ਹਾ ਲੁਧਿਆਣਾ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਉਪਲਬਧੀ ਨਾਲ ਸਕੂਲ, ਪਰਿਵਾਰ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਸਿੰਪਲ ਵਰਮਾ ਨੇ ਇਸ ਮਾਣਮੱਤੀ ਪ੍ਰਾਪਤੀ ‘ਤੇ ਅਤਿਅੰਤ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਕਠਿਨ ਮਿਹਨਤ, ਅਧਿਆਪਕਾਂ ਦੇ ਸਮਰਪਿਤ ਮਾਰਗਦਰਸ਼ਨ ਅਤੇ ਮਾਪਿਆਂ ਦੇ ਨਿਰੰਤਰ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾਂ ਗੁਣਵੱਤਾਪੂਰਨ ਸਿੱਖਿਆ ਅਤੇ ਵਿਦਿਆਰਥੀਆਂ ਦੇ ਸਰਬਪੱਖੀ  ਵਿਕਾਸ ਲਈ ਵਚਨਬੱਧ ਰਹੇਗਾ। ਸਕੂਲ ਪ੍ਰਬੰਧਕ ਕਮੇਟੀ ਅਤੇ ਸਮੂਹ ਸਟਾਫ਼ ਨੇ ਸਾਰੇ ਸਫ਼ਲ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਪ੍ਰਧਾਨ ਗੁਰਮੇਲ ਸਿੰਘ ਜੀਆ ਬੱਗਾ ਨੂੰ ਸਰਬ ਸੰਮਤੀ ਨਾਲ ਬਣਾਇਆ ਗਿਆ
Next articleਮੀਰੀ-ਪੀਰੀ ਕਾਲਜ ਦਾ ਕੇਸ ਹਾਈਕੋਰਟ ਵਿੱਚੋਂ ਜਿੱਤਣ ਲਈ ਜਥੇਦਾਰ ਦਾਦੂਵਾਲ ਨੇ ਇੱਕ ਜਰਨੈਲ ਦੀ ਭੂਮਿਕਾ ਨਿਭਾਈ : ਚੇਅਰਮੈਨ ਭੋਮਾ