HOME 15 ਬਦਲਵੇਂ ਦਸਤਾਵੇਜ਼ ਵੋਟਰ ਆਈ.ਡੀ. ਕਾਰਡ ਦੀ ਗੈਰ-ਮੌਜੂਦਗੀ ਵਿੱਚ ਵੋਟ ਪਾਉਣ ਲਈ...

15 ਬਦਲਵੇਂ ਦਸਤਾਵੇਜ਼ ਵੋਟਰ ਆਈ.ਡੀ. ਕਾਰਡ ਦੀ ਗੈਰ-ਮੌਜੂਦਗੀ ਵਿੱਚ ਵੋਟ ਪਾਉਣ ਲਈ ਯੋਗ – ਡੀ.ਸੀ. ਗੁਲਪ੍ਰੀਤ ਸਿੰਘ ਔਲਖ

Deputy Commissioner Shaheed Bhagat Singh Nagar Gulpreet Singh Aulakh

ਨਵਾਂਸ਼ਹਿਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਵੋਟਰਾਂ ਕੋਲ ਵੋਟਰ ਫੋਟੋ ਪਛਾਣ ਪੱਤਰ ਨਾ ਹੋਣ ਦੀ ਸੂਰਤ ਵਿੱਚ ਵੀ ਵੋਟ ਪਾਉਣ ਦਾ ਹੱਕ ਹੈ, ਬਸ਼ਰਤੇ ਉਨ੍ਹਾਂ ਦਾ ਨਾਂ ਵਾਰਡ-ਵਾਰ ਵੋਟਰ ਸੂਚੀਆਂ ਵਿੱਚ ਦਰਜ ਹੋਵੇ। ਵੇਰਵੇ ਸਾਂਝੇ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਵੋਟ ਪਾਉਣ ਲਈ ਪਛਾਣ ਦੇ ਸਬੂਤ ਵਜੋਂ 15 ਬਦਲਵੇਂ ਦਸਤਾਵੇਜ਼ਾਂ ਨੂੰ ਮਾਨਤਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਯੋਗ ਵੋਟਰ ਆਧਾਰ ਕਾਰਡ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਫੋਟੋ ਵਾਲਾ ਪੈਨ ਕਾਰਡ, ਮਨਰੇਗਾ ਜੌਬ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਫੋਟੋ ਵਾਲਾ ਅਸਲਾ ਲਾਇਸੈਂਸ, ਫੋਟੋ ਵਾਲੇ ਪੈਨਸ਼ਨ ਦਸਤਾਵੇਜ਼, ਸੁਤੰਤਰਤਾ ਸੈਨਾਨੀ ਪਛਾਣ ਪੱਤਰ, ਬੈਂਕ ਜਾਂ ਡਾਕਖਾਨੇ ਵੱਲੋਂ ਜਾਰੀ ਫੋਟੋ ਵਾਲੀ ਪਾਸਬੁੱਕ, ਕਿਰਤ ਮੰਤਰਾਲੇ ਦੀਆਂ ਸਕੀਮਾਂ ਤਹਿਤ ਜਾਰੀ ਹੈਲਥ ਇੰਸ਼ੋਰੈਂਸ ਸਮਾਰਟ ਕਾਰਡ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਜਾਰੀ ਅਧਿਕਾਰਤ ਪਛਾਣ ਪੱਤਰ, ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਜਾਰੀ ਯੂ.ਡੀ.ਆਈ.ਡੀ. ਕਾਰਡ, ਕੇਂਦਰ/ਰਾਜ ਸਰਕਾਰ ਦੇ ਵਿਭਾਗਾਂ, ਪੀ.ਐਸ.ਯੂ. ਜਾਂ ਪਬਲਿਕ ਲਿਮਟਿਡ ਕੰਪਨੀਆਂ ਵੱਲੋਂ ਜਾਰੀ ਸਰਵਿਸ ਪਛਾਣ ਪੱਤਰ, ਅਤੇ ਮਾਨਤਾ ਪ੍ਰਾਪਤ ਵਿਦਿਅਕ ਸੰਸਥਾਵਾਂ ਵੱਲੋਂ ਜਾਰੀ ਫੋਟੋ ਪਛਾਣ ਪੱਤਰ ਵਰਗੇ ਦਸਤਾਵੇਜ਼ ਦਿਖਾ ਕੇ ਵੋਟ ਪਾ ਸਕਦੇ ਹਨ। ਸ. ਔਲਖ ਨੇ ਦੱਸਿਆ ਕਿ ਬੰਗਾ, ਨਵਾਂਸ਼ਹਿਰ ਅਤੇ ਰਾਹੋਂ ਸਮੇਤ ਤਿੰਨ ਨਗਰ ਕੌਂਸਲਾਂ ਦੀਆਂ ਚੋਣਾਂ ਲਈ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ, ਜਦਕਿ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ। ਉਨ੍ਹਾਂ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਵਿਧਾਇਕ ਡਾ. ਇਸ਼ਾਂਕ ਕੁਮਾਰ ਨੇ “ਮੇਰੀ ਰਸੋਈ ਯੋਜਨਾ” ਤਹਿਤ 600 ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ
Next articleਅੱਜ ਚੋਣ ਹਲਕਿਆਂ ‘ਚ ਰਹੇਗਾ ਡਰਾਈ ਡੇਅ