ਸਿੰਘੂ ਬਾਰਡਰ ’ਤੇ ਹੱਤਿਆ ਖ਼ਿਲਾਫ਼ 15 ਦਲਿਤ ਜਥੇਬੰਦੀਆਂ ਨੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਤੋਂ ਦੋਸ਼ੀਆਂ ਲਈ ਸਖ਼ਤ ਸਜ਼ਾ ਦੀ ਮੰਗ ਕੀਤੀ

ਨਵੀਂ ਦਿੱਲੀ (ਸਮਾਜ ਵੀਕਲੀ) :ਕਰੀਬ 15 ਦਲਿਤ ਸੰਗਠਨਾਂ ਨੇ ਦਿੱਲੀ-ਹਰਿਆਣਾ ਸਰਹੱਦ ’ਤੇ ਸਿੰਘੂ ਵਿਖੇ ਕਿਸਾਨਾਂ ਦੇ ਵਿਰੋਧ ਸਥਾਨ ਨੇੜੇ ਇਕ ਵਿਅਕਤੀ ਦੀ ਹੱਤਿਆ ਦੇ ਮਾਮਲੇ ’ਚ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਮੰਗ ਪੱਤਰ ਸੌਂਪਦਿਆਂ ਸਖ਼ਤ ਸਜ਼ਾ ਦੀ ਮੰਗ ਕੀਤੀ ਹੈ। 15 ਦਲਿਤ ਸੰਗਠਨਾਂ, ਜਿਨ੍ਹਾਂ ਵਿੱਚ ਆਲ ਇੰਡੀਆ ਖਾਟੀਕ ਸਮਾਜ, ਆਲ ਇੰਡੀਆ ਬੇਰਵਾ ਵਿਕਾਸ ਸੰਘ, ਧਨਕ ਕਲਿਆਣ ਸੰਘ ਅਤੇ ਦਲਿਤ ਕਰਮਚਾਰੀਆਂ ਅਤੇ ਪੇਸ਼ੇਵਰਾਂ ਦੀਆਂ ਹੋਰ ਸੰਸਥਾਵਾਂ ਸ਼ਾਮਲ ਹਨ, ਨੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੂੰ ਮੰਗ ਪੱਤਰ ਸੌਂਪਿਆ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਦਿੱਲੀ ਬਾਰਡਰਾਂ ਤੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਹਟਾਉਣ ਲਈ ਸੁਪਰੀਮ ਕੋਰਟ ’ਚ ਦਾਇਰ ਪਟੀਸ਼ਨ ’ਤੇ ਤੁਰੰਤ ਸੁਣਵਾਈ ਕਰਨ ਦੀ ਅਪੀਲ
Next articleਖੋਜ ਅਫਸਰ ਵਜੋਂ ਕੰਮ ਕਰਦੇ ਸਈਅਦ ਅਲੀ ਸ਼ਾਹ ਗਿਲਾਨੀ ਦੇ ਪੋਤੇ ਦੀਆਂ ਸੇਵਾਵਾਂ ਸਮਾਪਤ