ਹੁਸੈਨਪੁਰ (ਸਮਾਜ ਵੀਕਲੀ) (ਕੌੜਾ)-ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ 150 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਤਲਵੰਡੀ ਚੋਧਰੀਆਂ ਦੇ ਐਸ.ਐਚ.ਓ. ਜਸਬੀਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਕਿਰਪਾਲ ਸਿੰਘ ਸਾਥੀ ਕਰਮਚਾਰੀਆ ਸਮੇਤ ਗਸ਼ਤ ਦੇ ਸੰਬੰਧ ਚ ਅੱਡਾ ਟੀ-ਪੁਆਇਟ ਸਬ ਤਹਿਸੀਲ ਮੋਜੂਦ ਸੀ ਕਿ ਇੱਕ ਨੋਜਵਾਨ ਆਉਦਾ ਦਿਖਾਈ ਦਿਤਾ ਜੋ ਪੁਲਿਸ ਪਾਰਟੀ ਨੂੰ ਵੇਖਕੇ ਯਕਦਮ ਘਬਰਾ ਕਿ ਪਿਛੇ ਨੂੰ ਮੁੜਨ ਲੱਗਾ ਅਤੇ ਉਸਨੇ ਪਹਿਨੇ ਹੋਏ ਲੋਅਰ ਦੀ ਸੱਜੀ ਜੇਬ ਵਿਚੋ ਇੱਕ ਮੋਮੀ ਪਾਰਦਰਸੀ ਲਿਫਾਫਾ ਸੁੱਟ ਦਿਤਾ।
ਜਿਸ ਵਿੱਚ ਸ਼ਾਫ ਨਸ਼ੀਲਾ ਪਾਉਡਰ ਦਿਖਾਈ ਦੇ ਰਿਹਾ ਸੀ। ਜਿਸ ਨੂੰ ਪੁਲਿਸ ਪਾਰਟੀ ਕਾਬੂ ਕਰਕੇ ਨਾਮ ਪਤਾ ਪੁੱਛਿਆਂ ਤਾਂ ਉਸਨੇ ਆਪਣਾ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਪੁੱਤਰ ਮੰਗਲ ਸਿੰਘ ਵਾਸੀ ਭੰਡਾਲ ਬੇਟ ਥਾਣਾ ਢਿਲਵਾ ਜਿਲਾ ਕਪੂਰਥਲਾ ਦੱਸਿਆ। ਜਦੋ ਉਕਤ ਵਿਅਕਤੀ ਵਲੋਂ ਸੁੱਟੇ ਲਿਫਾਫੇ ਦੀ ਜਾਂਚ ਕੀਤੀ ਗਈ ਤਾਂ ਉਸ ਵਿਚੋਂ 150 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਐਸ.ਐਚ.ਓ. ਨੇ ਦੱਸਿਆ ਕਿ ਪੁਲਿਸ ਵਲੋਂ ਉਕਤ ਮੁਲਜ਼ਮ ਦੇ ਖਿਲਾਫ 22-61-85 ਐਨ.ਡੀ.ਪੀ.ਐਸ. ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।