HOME 15ਵਾਂ ਫੈਡਰੇਸ਼ਨ ਕੱਪ 12 ਅਤੇ 13 ਜੂਨ ਨੂੰ ਲੁਧਿਆਣਾ ਵਿਖੇ ਹੋਵੇਗਾ

15ਵਾਂ ਫੈਡਰੇਸ਼ਨ ਕੱਪ 12 ਅਤੇ 13 ਜੂਨ ਨੂੰ ਲੁਧਿਆਣਾ ਵਿਖੇ ਹੋਵੇਗਾ

2
ਫੋਟੋ ਅਜਮੇਰ ਦੀਵਾਨਾ
ਹੁਸ਼ਿਆਰਪੁਰ  (ਸਮਾਜ ਵੀਕਲੀ)   ( ਤਰਸੇਮ ਦੀਵਾਨਾ ) – ਫੈਡਰੇਸ਼ਨ ਕੱਪ ਬਾਡੀ ਬਿਲਡਿੰਗ ਦਾ 15ਵਾਂ ਸੰਸਕਰਣ 12 ਅਤੇ 13 ਜੂਨ 2026 ਨੂੰ ਅੰਬੇਦਕਰ ਭਵਨ, ਲੁਧਿਆਣਾ ਵਿਖੇ ਬੜੇ ਹੀ ਸ਼ਾਨਦਾਰ ਅਤੇ ਵਿਸ਼ਾਲ ਪੱਧਰ ‘ਤੇ ਕਰਵਾਇਆ ਜਾ ਰਿਹਾ ਹੈ। ਇਸ ਦੋ ਦਿਨਾਂ ਦੇ ਮਹੱਤਵਪੂਰਨ ਖੇਡ ਸਮਾਗਮ ਵਿੱਚ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਲਗਭਗ 400 ਬਾਡੀ ਬਿਲਡਰ, ਅਧਿਕਾਰੀ ਅਤੇ ਖੇਡ ਪ੍ਰੇਮੀ ਭਾਗ ਲੈਣਗੇ। ਸਾਬਕਾ ਮੈਂਬਰ ਪਾਰਲੀਮੈਂਟ ਅਤੇ ਪੈਰਾ ਓਲੰਪਿਕ ਗੇਮਜ਼ ਦੇ ਚੀਫ ਪੈਟਰਨ  ਅਵਿਨਾਸ਼ ਰਾਏ ਖੰਨਾ  ਨੇ ਕਿਹਾ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਅੱਜ ਦਾ ਨੌਜਵਾਨ ਤੰਦਰੁਸਤ ਅਤੇ ਮਜ਼ਬੂਤ ਹੋਵੇਗਾ ਤਾਂ ਦੇਸ਼ ਵੀ ਮਜ਼ਬੂਤ ਅਤੇ ਤਰੱਕੀਸ਼ੀਲ ਬਣੇਗਾ। ਵਰਲਡ ਚੈਂਪੀਅਨ ਅਤੇ ਮਿਸਟਰ ਯੂਨੀਵਰਸ ਬਾਡੀ ਬਿਲਡਿੰਗ ਪਦਮਸ਼੍ਰੀ ਪ੍ਰੇਮ ਚੰਦ ਡੇਗਰਾ  ਨੇ ਦੱਸਿਆ ਕਿ ਇਸ ਟੂਰਨਾਮੈਂਟ ਦਾ ਮੁੱਖ ਉਦੇਸ਼ ਬਾਡੀ ਬਿਲਡਿੰਗ ਅਤੇ ਹੋਰ ਖੇਡਾਂ ਨੂੰ ਪ੍ਰੋਤਸਾਹਨ ਦੇਣਾ, ਨੌਜਵਾਨ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਉਚਿਤ ਮੰਚ ਪ੍ਰਦਾਨ ਕਰਨਾ ਅਤੇ ਖੇਡ ਭਾਵਨਾ ਰਾਹੀਂ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਫੈਡਰੇਸ਼ਨ ਕੱਪ ਵਿੱਚ ਹਿੱਸਾ ਲੈਣ ਵਾਲੇ ਪੰਜਾਬ ਦੇ ਖਿਡਾਰੀਆਂ ਦੀ ਚੋਣ 17 ਮਈ 2026 ਦਿਨ ਐਤਵਾਰ ਨੂੰ ਔਰਾ ਜਿਮ, ਸੈਕਟਰ-32, ਚੰਡੀਗੜ੍ਹ ਰੋਡ, ਲੁਧਿਆਣਾ ਵਿਖੇ ਕੀਤੀ ਜਾਵੇਗੀ। ਉਨ੍ਹਾਂ ਨੇ ਖੇਡ ਪ੍ਰੇਮੀਆਂ ਅਤੇ ਇੱਛੁਕ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ 17 ਮਈ ਨੂੰ ਪਹੁੰਚ ਕੇ ਆਪਣੀ ਚੋਣ ਯਕੀਨੀ ਬਣਾਉਣ। ਡਾ. ਮੁਹੰਮਦ ਜਮੀਲ ਵਾਲੀ  ਨੇ ਕਿਹਾ ਕਿ ਖੇਡਾਂ ਦਾ ਸਭ ਤੋਂ ਵੱਡਾ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਹੈ। ਉਨ੍ਹਾਂ ਕਿਹਾ ਕਿ ਜੋ ਨੌਜਵਾਨ ਖੇਡਾਂ ਵਿੱਚ ਭਾਗ ਲੈਂਦੇ ਹਨ, ਉਹ ਹਮੇਸ਼ਾ ਤੰਦਰੁਸਤ ਰਹਿੰਦੇ ਹਨ ਅਤੇ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿੰਦੇ ਹਨ। ਆਯੋਜਕਾਂ ਵੱਲੋਂ ਦੱਸਿਆ ਗਿਆ ਕਿ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਜੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਖਿਡਾਰੀਆਂ ਤੇ ਮਹਿਮਾਨਾਂ ਲਈ ਉੱਚ ਪੱਧਰੀ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਸਮੂਹ ਖੇਡ ਪ੍ਰੇਮੀਆਂ ਨੂੰ ਵੱਡੀ ਗਿਣਤੀ ਵਿੱਚ ਪਹੁੰਚ ਕੇ ਖਿਡਾਰੀਆਂ ਦਾ ਹੋਸਲਾ ਵਧਾਉਣ ਦੀ ਅਪੀਲ ਕੀਤੀ। ਇਸ ਮੌਕੇ ਮਦਨ ਲਾਲ ਮਹਾਜਨ, ਇਕਬਾਲ ਸਿੰਘ, ਜਸਵਿੰਦਰ ਸਿੰਘ, ਈਸ਼ਾਨ ਸੂਦ ਆਦਿ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸ਼੍ਰੋਮਣੀ ਅਕਾਲੀ ਦਲ ਦੇ ਰਾਜ ਵਿੱਚ ਹੋਇਆ ਵਿਕਾਸ ਲੋਕ ਅੱਜ ਵੀ ਕਰਦੇ ਨੇ ਯਾਦ: ਲਾਲੀ, ਤਲਵਾੜ
Next articleSAMAJ WEEKLY = 11/05/2026