ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਵਿਖੇ ਰਾਜ ਪੱਧਰੀ 15ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਇਸ ਸਮਾਗਮ ਵਿੱਚ ਚੋਣ ਪ੍ਰਕਿਰਿਆ ਵਿੱਚ ਵਿਸ਼ੇਸ਼ ਕਾਰਗੁਜਾਰੀ ਕਰਨ ਵਾਲ਼ੀਆਂ ਸਖ਼ਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਰਮਜੀਤ ਸਿੰਘ ਗਰੇਵਾਲ (ਨੈਸ਼ਨਲ ਐਵਾਰਡੀ) ਨੇ ਮੰਚ ਸੰਚਾਲਨ ਦੇ ਨਾਲ਼ ਇੱਕ ਗੀਤ “ਵੋਟ ਦੀ ਕੀਮਤ ਨੂੰ ਪਹਿਚਾਣੋ” ਦੀ ਬਾਖੂਬੀ ਪੇਸ਼ਕਾਰੀ ਕੀਤੀ ਜਿਸ ਸਦਕਾ ਉਹਨਾਂ ਨੂੰ ਮੁੱਖ ਮਹਿਮਾਨ ਸ੍ਰੀ ਹਰੀਸ਼ ਨਈਅਰ (ਆਈ.ਏ.ਐੱਸ.) ਆਡੀਸ਼ਨਲ ਸੀ.ਈ.ਓ ਪੰਜਾਬ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੀ ਕੁਲਵੰਤ ਸਿੰਘ ਆਈ.ਏ.ਐੱਸ.ਡਿਪਟੀ ਕਮਿਸ਼ਨਰ ਮਾਨਸਾ, ਸ਼੍ਰੀਮਤੀ ਕੋਮਲ ਮਿੱਤਲ ਆਈ.ਏ.ਐੱਸ.ਡਿਪਟੀ ਕਮਿਸ਼ਨਰ ਹੁਸ਼ਿਆਰਪੁਰ, ਸ਼੍ਰੀ ਜਤਿੰਦਰ ਜੋਰਵਾਲ ਆਈ.ਏ.ਐੱਸ. ਡਿਪਟੀ ਕਮਿਸ਼ਨਰ ਲੁਧਿਆਣਾ, ਸ਼੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐੱਸ. ਡਾਇਰੈਕਟਰ ਯੂਥ ਸਰਵਿਸਜ ਪੰਜਾਬ , ਸ਼੍ਰੀਮਤੀ ਪੂਜਾ ਸਿਆਲ ਗਰੇਵਾਲ (ਪੀ.ਸੀ.ਐੱਸ) ਸ਼੍ਰੀ ਕੁਲਪ੍ਰੀਤ ਸਿੰਘ (ਪੀ.ਸੀ.ਐੱਸ) ਵਧੀਕ ਡਿਪਟੀ ਕਮਿਸ਼ਨਰ ਜਗਰਾਉਂ , ਸ਼੍ਰੀ ਸਕੱਤਰ ਸਿੰਘ ਬੱਲ (ਪੀ.ਸੀ.ਐੱਸ.) ਜੁਆਇੰਟ ਸੀ.ਈ.ਓ ਪੰਜਾਬ, ਸ਼੍ਰੀ ਰੋਹਿਤ ਗੁਪਤਾ (ਪੀ.ਸੀ.ਐੱਸ.) ਏ.ਡੀ.ਸੀ ਜਨਰਲ, ਸ਼੍ਰੀ ਅਮਰਜੀਤ ਸਿੰਘ ਬੈਂਸ (ਪੀ.ਸੀ.ਐੱਸ) ਏ.ਡੀ.ਸੀ ਪੇਂਡੂ ਵਿਕਾਸ, ਸ਼੍ਰੀਮਤੀ ਅੰਜੂ ਬਾਲਾ ਈ.ਓ ਪੰਜਾਬ, ਪ੍ਰਿੰਸੀਪਲ ਸ਼੍ਰੀਮਤੀ ਸੁਮਨ ਲਤਾ ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਵੀ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj