ਕਪੂਰਥਲਾ, (ਸਮਾਜ ਵੀਕਲੀ) (ਕੌੜਾ)– ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ) ਫੱਤੂਢੀਂਗਾ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਦੀ ਅਗਵਾਈ ਹੇਠ ਐਨ.ਐੱਸ.ਐੱਸ. ਵਿਭਾਗ ਅਤੇ ਐਨ.ਸੀ.ਸੀ. ਵੱਲੋਂ 16ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਇਸ ਸਮਾਰੋਹ ਦੀ ਸਾਂਝੀ ਅਗਵਾਈ ਕਾਲਜ ਦੀ ਪ੍ਰੋ. ਰਾਜਬੀਰ ਕੌਰ ਅਤੇ ਪ੍ਰੋ. ਕੁਲਜੀਤ ਕੌਰ ਵੱਲੋਂ ਕੀਤੀ ਗਈ। ਇਸ ਮੌਕੇ ਪ੍ਰੋ. ਰਾਜਬੀਰ ਕੌਰ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਵੋਟਰ ਦਿਵਸ ਮਨਾਉਣ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਦਿਵਸ ਭਾਰਤ ਦੇ ਚੋਣ ਆਯੋਗ ਦੇ ਸਥਾਪਨਾ ਦਿਵਸ 25 ਜਨਵਰੀ 1950 ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ 2011 ਵਿੱਚ ਇਸ ਦਿਵਸ ਦੀ ਸ਼ੁਰੂਆਤ ਇਸ ਮਕਸਦ ਨਾਲ ਕੀਤੀ ਗਈ ਸੀ ਤਾਂ ਜੋ ਲੋਕਤੰਤਰ ਵਿੱਚ ਮਤਦਾਤਾਵਾਂ ਦੀ ਭਾਗੀਦਾਰੀ ਨੂੰ ਵਧਾਇਆ ਜਾ ਸਕੇ। ਇਸ ਦਿਨ ਨਾਗਰਿਕਾਂ ਨੂੰ ਮਤਦਾਨ ਦੇ ਅਧਿਕਾਰ, ਜ਼ਿੰਮੇਵਾਰੀਆਂ ਅਤੇ ਮਹੱਤਤਾ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਇਸ ਮੌਕੇ ਵਿਦਿਆਰਥੀਆਂ ਨੇ ਇਹ ਪ੍ਰਣ ਲਿਆ ਕਿ ਉਹ ਕਿਸੇ ਵੀ ਧਰਮ, ਜਾਤ, ਭਾਸ਼ਾ, ਖੇਤਰ ਜਾਂ ਲਾਲਚ ਤੋਂ ਪ੍ਰਭਾਵਿਤ ਹੋਏ ਬਿਨਾਂ ਲੋਕਤੰਤਰਕ ਮਰਿਆਦਾਵਾਂ ਦੀ ਪਾਲਣਾ ਕਰਦੇ ਹੋਏ ਸਦਾ ਨਿਰਪੱਖ, ਨਿਡਰ ਅਤੇ ਜ਼ਿੰਮੇਵਾਰ ਢੰਗ ਨਾਲ ਆਪਣੇ ਮਤਦਾਨ ਦੇ ਅਧਿਕਾਰ ਦਾ ਇਸਤੇਮਾਲ ਕਰਨਗੇ। ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਯੁਵਾ ਵਰਗ ਇੱਕ ਮਜ਼ਬੂਤ ਰਾਸ਼ਟਰ ਦੀ ਬੁਨਿਆਦ ਹੁੰਦਾ ਹੈ ਕਿਉਂਕਿ ਨੌਜਵਾਨ ਪੀੜ੍ਹੀ ਦੁਆਰਾ ਲਏ ਗਏ ਸਹੀ ਫੈਸਲੇ ਹੀ ਦੇਸ਼ ਨੂੰ ਤਰੱਕੀ ਦੇ ਰਾਹ ’ਤੇ ਲੈ ਜਾਂਦੇ ਹਨ। ਉਨ੍ਹਾਂ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਂਦਾ ਹੈ ਤਾਂ ਜੋ 100 ਫੀਸਦੀ ਵੋਟਰ ਭਾਗੀਦਾਰੀ ਨਾਲ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਲੋਕਤੰਤਰੀ ਪਰੰਪਰਾਵਾਂ ਨੂੰ ਕਾਇਮ ਰੱਖਣ ਅਤੇ ਸਹੀ ਤੇ ਨਿਰਪੱਖ ਵੋਟ ਦੇ ਇਸਤੇਮਾਲ ਲਈ ਪ੍ਰੇਰਿਤ ਕੀਤਾ।
ਇਸ ਸਮਾਰੋਹ ਦੌਰਾਨ ਕਾਲਜ ਦੇ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


