18 ਤੋਂ 45 ਸਾਲ ਦੀ ਉਮਰ ਵਾਲਿਆਂ ਨੂੰ ਟੀਕਾ ਲਗਵਾਉਣ ਲਈ ਕੋਵਿਨ ਪੋਰਟਲ ’ਤੇ ਰਜਿਸਟਰੇਸ਼ਨ ਕਰਵਾਉਣਾ ਲਾਜ਼ਮੀ

 

ਨਵੀਂ ਦਿੱਲੀ (ਸਮਾਜ ਵੀਕਲੀ) :ਕੋਵਿਡ-19 ਟੀਕਾ ਲਗਵਾਉਣ ਦੇ ਇਛੁੱਕ 18 ਤੋਂ 45 ਸਾਲ ਦੀ ਉਮਰ ਦੇ ਲੋਕਾਂ ਲਈ ਕੋਵਿਨ ਵੈੱਬ ਪੋਰਟਲ ’ਤੇ ਰਜਿਸਟਰੇਸ਼ਨ ਕਰਵਾਉਣੀ ਲਾਜ਼ਮੀ ਕਰ ਦਿੱਤੀ ਗਈ ਹੈ ਤੇ ਟੀਕਾ ਲਗਵਾਉਣ ਲਈ ਪਹਿਲਾਂ ਸਮਾਂ ਲੈਣਾ ਪਵੇਗਾ, ਕਿਉਂਕਿ ਟੀਕਾਕਰਨ ਕੇਂਦਰ ’ਤੇ ਜਾ ਕੇ ਰਜਿਸਟਰੇਸ਼ਨ ਨਹੀਂ ਕੀਤੀ ਜਾਵੇਗੀ। ਸੂਤਰਾਂ ਨੇ ਕਿਹਾ ਕਿ 45 ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਲਈ ਅਜਿਹੀ ਕੋਈ ਸ਼ਰਤ ਨਹੀਂ ਹੈ, ਉਹ ਕੇਂਦਰ ’ਤੇ ਜਾ ਕੇ ਰਜਿਸਟਰੇਸ਼ਨ ਕਰਵਾ ਸਕਦੇ ਹਨ। ਪਹਿਲੀ ਮਈ ਤੋਂ 18 ਸਾਲ ਦੀ ਉਮਰ ਤੋਂ ਵੱਧ ਲੋਕਾਂ ਨੂੰ ਟੀਕੇ ਲਗਾਏ ਜਾ ਰਹੇ ਹਨ ਤੇ ਇਸ ਕਾਰਨ ਕੇਂਦਰਾਂ ’ਤੇ ਭੀੜ ਵਧਣ ਦਾ ਖਦਸ਼ਾ ਹੈ। ਇਸ ਕਾਰਨ ਸਰਕਾਰ ਨੇ ਰਜਿਸਟਰੇਸ਼ਨ ਦੀ ਸ਼ਰਤ ਰੱਖ ਦਿੱਤੀ ਹੈ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੇਂਦਰ ਵੱਲੋਂ 10 ਫੀਸਦੀ ਸਕਾਰਾਤਮਕ ਦਰ ਵਾਲੇ ਰਾਜਾਂ ਤੇ ਸ਼ਹਿਰਾਂ ਵਿੱਚ ਲੌਕਡਾਊਨ ਲਾਉਣ ਦੀ ਸਿਫਾਰਸ਼
Next articleਕੇਂਦਰ ਵੱਲੋਂ ਸਨਅਤ ਲਈ ਤਰਲ ਆਕਸੀਜਨ ’ਤੇ ਪਾਬੰਦੀ