HOME ਰਾਜ ਅੰਦਰ 18 ਲੱਖ ਮੀਟਰਿਕ ਟਨ ਝੋਨੇ ਦੀ ਆਮਦ, 17 ਲੱਖ ਐਮ.ਟੀ....

ਰਾਜ ਅੰਦਰ 18 ਲੱਖ ਮੀਟਰਿਕ ਟਨ ਝੋਨੇ ਦੀ ਆਮਦ, 17 ਲੱਖ ਐਮ.ਟੀ. ਤੋਂ ਵੱਧ ਖਰੀਦਿਆ: ਲਾਲ ਚੰਦ ਕਟਾਰੂਚੱਕ

1
ਕੈਪਸ਼ਨ:  ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈਜ ਮੰਤਰੀ ਲਾਲ ਚੰਦ ਕਟਾਰੂਚੱਕ ਬੰਗਾ ਦਾਣਾ ਮੰਡੀ ਵਿਖੇ ਖਰੀਦ ਪ੍ਰਬੰਧਾ ਦੀ ਸਮੀਖਿਆ ਕਰਦੇ ਹੋਏ।   ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈਜ ਮੰਤਰੀ ਲਾਲ ਚੰਦ ਕਟਾਰੂਚੱਕ ਬੰਗਾ ਦਾਣਾ ਮੰਡੀ ਵਿਖੇ ਕਿਸਾਨਾ ਦੀ ਫਸਲ ਦੀ ਖਰੀਦ ਕਰਵਾਉਂਦੇ ਹੋਏ।
ਕਿਸਾਨਾਂ ਦੇ ਖਾਤਿਆਂ ’ਚ 3215 ਕਰੋੜ ਰੁਪਏ ਦੀ ਅਦਾਇਗੀ, 1822 ਮੰਡੀਆਂ ‘ਚ ਨਿਰੰਤਰ ਖਰੀਦ ਪ੍ਰਕਿਰਿਆ ਜਾਰੀ
ਖੁਰਾਕ ਅਤੇ ਸਿਵਲ ਸਪਲਾਈਜ ਮੰਤਰੀ ਨੇ ਬੰਗਾ ਦਾਣਾ ਮੰਡੀ ‘ਚ ਲਿਆ ਖਰੀਦ ਪ੍ਰਬੰਧਾਂ ਦਾ ਜਾਇਜ਼ਾ 
ਬੰਗਾ,  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈਜ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸੁਚੱਜੇ ਢੰਗ ਨਾਲ ਜਾਰੀ ਹੈ ਅਤੇ ਹੁਣ ਤੱਕ ਕੁੱਲ 18 ਲੱਖ ਮੀਟਰਿਕ ਟਨ ਝੋਨੇ ਦੀ ਆਮਦ ਵਿਚ 17 ਲੱਖ ਮੀਟਰਿਕ ਟਨ ਤੋਂ ਵੱਧ ਫਸਲ ਖਰੀਦੀ ਜਾ ਚੁੱਕੀ ਹੈ।ਮੰਡੀ ਵਿੱਚ ਖਰੀਦ ਦੇ ਜਾਇਜ਼ੇ ਉਪਰੰਤ ਖੁਰਾਕ ਤੇ ਸਿਵਲ ਸਪਲਾਈਜ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ਵਿੱਚ 1822 ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਰੋਜ਼ਾਨਾਂ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਦੀ ਸਹੂਲਤ ਦੇ ਮੱਦੇਨਜ਼ਰ ਹਰ ਪੱਖੋਂ ਲੋੜੀਂਦੇ ਇੰਤਜਾਮ ਕੀਤੇ ਗਏ ਹਨ ਜਿਨ੍ਹਾਂ ਸਦਕਾ ਫਸਲ ਦੀ ਖਰੀਦ ਸੁਖਾਲੇ ਢੰਗ ਨਾਲ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਅੰਦਰ ਹੁਣ ਤੱਕ ਖਰੀਦੀ ਫਸਲ ਦੇ ਇਵਜ ਵਿੱਚ ਕਿਸਾਨਾ ਦੇ ਖਾਤਿਆਂ ਵਿੱਚ 3215 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਭਾਵੇਂ ਸੂਬੇ ਵਿੱਚ ਹੜ੍ਹਾਂ ਦੀ ਮਾਰ ਕਾਰਨ ਕਿਸਾਨਾ ਨੂੰ ਕਈ ਮੁਸ਼ਕਿਲਾਂ ਦਰਪੇਸ਼ ਹਨ ਪਰ ਪੰਜਾਬ ਸਰਕਾਰ ਕਿਸਾਨਾ ਦੇ ਹਿੱਤਾਂ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਪੰਜਾਬ ਨੂੰ 172 ਲੱਖ ਮੀਟਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਦਿੱਤਾ ਗਿਆ ਹੈ ਅਤੇ ਸੂਬੇ ਦੇ ਕਿਸਾਨਾਂ ਦੀ ਮਿਹਨਤ ਸਦਕਾ ਇਹ ਟੀਚਾ ਸਰ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਸੂਬੇ ਕੋਲ 27 ਹਜ਼ਾਰ ਕਰੋੜ ਦੀ ਸੀ.ਸੀ.ਐਲ. ਉਪਲੱਬਧ ਹੈ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ ਖਰੀਦ ਦੇ 24 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆਂ ਕਿ ਸੂਬੇ ਅੰਦਰ ਫਸਲ ਦੀ ਆਮਦ ਦੇ ਮੱਦੇਨਜ਼ਰ 91 ਫੀਸਦੀ ਫਸਲ ਖਰੀਦੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਅਧਿਕਾਰੀਆਂ ਨੂੰ ਸਪੱਸਟ ਨਿਰਦੇਸ਼ ਦਿੱਤੇ ਗਏ ਹਨ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿਕਤ ਨਹੀ ਆਉਣੀ ਚਾਹੀਦੀ। ਕੈਬਨਿਟ ਮੰਤਰੀ ਨੇ ਮੰਡੀ ਵਿੱਚ ਆਪਣੀ ਫਸਲ ਲੈ ਕੇ ਆਏ ਕਿਸਾਨਾਂ ਦੀ ਫਸਲ ਦੀ ਖਰੀਦ ਕਰਵਾਉਂਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਨੂੰ ਤਰਜੀਹ ਦਿੱਤੀ ਜਾਵੇ।  ਇਸ ਮੋਕੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ, ਡਿਪਟੀ ਕਮਿਸਨਰ ਅੰਕੁਰਜੀਤ ਸਿੰਘ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਜੀਤ ਸਿੰਘ ਸਰਹਾਲ, ਹਰਜੋਤ ਕੌਰ ਲੋਹਟੀਆ ਅਤੇ ਹੋਰ ਅਧਿਕਾਰੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article*ਅਕਬਰ ਬਾਦਸ਼ਾਹ ਦੇ ਨੌਂ ਰਤਨ *
Next articleDurga Bhabhi – The Luminary of the Indian Revolutionary Movement: A Detailed Exploration