ਨਵੀਂ ਦਿੱਲੀ (ਸਮਾਜ ਵੀਕਲੀ): ਗ੍ਰਹਿ ਰਾਜ ਮੰਤਰੀ ਨਿੱਤਿਆਨੰਦ ਰਾਏ ਨੇ ਅੱਜ ਰਾਜ ਸਭਾ ਵਿੱਚ ਦੱਸਿਆ ਕਿ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਦਿੱਲੀ ਪੁਲੀਸ ਵੱਲੋਂ ਹੁਣ ਤੱਕ 183 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਤੇ ਉਹ ਸਾਰੇ ਹੁਣ ਜ਼ਮਾਨਤ ’ਤੇ ਹਨ। ਉਨ੍ਹਾਂ ਦੱਸਿਆ ਕਿ ਅੰਦੋਲਨਕਾਰੀ ਕਿਸਾਨਾਂ ਵਿਰੁੱਧ ਦਰਜ ਕਿਸੇ ਵੀ ਮਾਮਲੇ ਵਿੱਚ ਦੇਸ਼ਧ੍ਰੋਹ ਜਾਂ ਅਤਿਵਾਦੀ-ਵਿਰੋਧੀ ਕਾਨੂੰਨ ਦੀਆਂ ਧਾਰਾਵਾਂ ਨੂੰ ਲਾਗੂ ਨਹੀਂ ਕੀਤਾ ਗਿਆ। ਗ੍ਰਹਿ ਰਾਜ ਮੰਤਰੀ ਨੇ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਰਾਜ ਸਭਾ ਨੂੰ ਇਹ ਜਾਣਕਾਰੀ ਦਿੱਤੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly