19 ਅਗਸਤ ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਜ਼ਿਲ੍ਹੇ ਦੇ ਸੇਵਾ ਕੇਂਦਰ ਸਵੇਰੇ 11 ਵਜੇ ਖੁੱਲਣਗੇ – ਡਿਪਟੀ ਕਮਿਸ਼ਨਰ

ਨਵਾਂਸ਼ਹਿਰ (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ)
ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ 19 ਅਗਸਤ, 2024  ਦਿਨ ਸੋਮਵਾਰ ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸੇਵਾ ਕੇਂਦਰ ਦੇ ਸਮੇਂ ‘ਚ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਖੁੱਲਣਗੇ।
ਉਨ੍ਹਾਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਾਸੀ ਨੂੰ ਰੱਖੜੀ ਵਾਲੇ ਦਿਨ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਪ੍ਰਾਪਤ ਕਰ ਲਈ ਸਵੇਰੇ 11 ਵਜੇ ਬਾਅਦ ਪਹੁੰਚ ਬਣਾਉਣ ਦੀ ਅਪੀਲ ਕੀਤੀ।  ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਇਸ ਸਬੰਧੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਇਸ ਦਿਨ ਸਵੇਰੇ 11 ਵਜੇ ਤੋਂ ਬਾਅਦ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਨਾਗਰਿਕਾਂ ਨੂੰ ਮੁਹੱਈਆ ਕਰਵਾਉਣਗੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਸੰਯੁਕਤ ਕਿਸਾਨ ਮੋਰਚਾ ਵਲੋਂ 17 ਨੂੰ ਵੱਡੀ ਗਿਣਤੀ ‘ਚ ਡਿਪਟੀ ਸਪੀਕਰ ਦੇ ਦਫਤਰ ਮੂਹਰੇ ਧਰਨਾ ਪ੍ਰਦਰਸ਼ਨ ਹੋਵੇਗਾ
Next articleਦਾਣਾ ਮੰਡੀ ਵਿਖੇ ਕੀਤਾ ਚਾਰਦੀਵਾਰੀ ਅਤੇ ਨਵੇਂ ਬਣਾਏ ਪਾਰਕਿੰਗ ਏਰੀਏ ਦਾ ਉਦਘਾਟਨ