HOME *ਪੰਜਾਬ ਵਿੱਚ 19000 ਕਿਲੋਮੀਟਰ ਸੜਕਾਂ ਬਣਾਉਣ ਲਈ ਪੰਜਾਬ ਸਰਕਾਰ ਕੋਈ ਕਸਰ...

*ਪੰਜਾਬ ਵਿੱਚ 19000 ਕਿਲੋਮੀਟਰ ਸੜਕਾਂ ਬਣਾਉਣ ਲਈ ਪੰਜਾਬ ਸਰਕਾਰ ਕੋਈ ਕਸਰ ਨਹੀਂ ਛੱਡੇਗੀ: ਬ੍ਰਿਗੇਡੀਅਰ ਰਾਜ ਕੁਮਾਰ*

3
ਬ੍ਰਿਗੇਡੀਅਰ ਰਾਜ ਕੁਮਾਰ

ਨਵਾਂਸ਼ਹਿਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ  ਪੰਜਾਬ ਵਿੱਚ ਕੋਈ ਵੀ ਸੜਕ ਕੱਚੀ ਨਹੀਂ ਰਹਿਣ ਦਿੱਤੀ ਜਾਵੇਗੀ।ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਗੁੱਜਰ ਵੈਲਫੇਅਰ ਬੋਰਡ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਦੱਸਿਆ ਕਿ  ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਦੀਆਂ ਸੜਕਾਂ ਜੋ ਪਿਛਲੀਆਂ ਸਰਕਾਰਾਂ ਨੇ ਨਹੀ ਬਣਾਈਆਂ ਸਨ ਜਾਂ ਅੱਧ ਵਿਚਕਾਰ ਹੀ ਛੱਡ ਦਿੱਤੀਆਂ ਸਨ। ਉਹਨਾਂ ਨੂੰ ਵੀ ਨਵੇ ਸਿਰਿਉਂ ਬਣਾਉਂਣਾ ਸ਼ੁਰੂ ਕਰ ਦਿੱਤਾ ਹੈ । ਪੰਜਾਬ ਸਰਕਾਰ ਨੇ ਪੰਜਾਬ ਵਿੱਚ ਵੱਡੇ ਪੱਧਰ ਤੇ ਉਚ ਕੋਟੀ ਦੀਆਂ ਸੜਕਾਂ ਬਣਾਉਣ ਦਾ ਮਿਸ਼ਨ ਵਿਚ ਲਿਆਉਣ ਦੀ ਸ਼ੁਰੂਆਤ ਕਰ ਦਿੱਤੀ ਹੈ। ਕਵਾਲਿਟੀ ਯਕੀਨਨ ਕਰਨ ਲਈ ਪੰਜ ਸਾਲ ਦੀ ਮੈਟੀਨੈਸ ਠੇਕੇਦਾਰ ਦੀ ਜ਼ਿੰਮੇਵਾਰੀ ਹੋਵੇਗੀ।‌ ਪੰਜਾਬ ਦੇ ਪਿੰਡਾਂ ਵਿਚ 19000  ਕਿਲੋਮੀਟਰ ਦੂਰ ਤੱਕ ਸੜਕਾਂ ਬਣਾਉਣ ਲਈ ਪੰਜਾਬ ਸਰਕਾਰ ਕੋਈ ਕਸਰ ਨਹੀਂ ਛੱਡੇਗੀ ਤਾਂ ਜੋ ਲੋਕਾਂ ਦਾ ਸਾਧਨ ਨਾਲ ਆਣਾ ਜਾਣਾ ਸੁਖਾਲਾ ਹੋ ਸਕੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleHarmanpreet Kaur’s Silent Victory: A Champion’s Response to Jealousy and False Accusations
Next articleਪ੍ਰਭ ਗੁਰੂ ਨਾਨਕ ਜਗ ਮਾਹਿੰ ਪਠਾਯਾ