ਹਾਈਰਿਸਕ ਗਰਭਵਤੀ ਮਹਿਲਾਵਾਂ ਦੀ ਤੁਰੰਤ ਪਛਾਣ, ਨਿਗਰਾਨੀ ਅਤੇ ਇਲਾਜ ਦੇ ਸਖ਼ਤ ਨਿਰਦੇਸ਼
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ
– 100 ਦਿਨਾ ਟੀਬੀ ਮੁਕਤ ਭਾਰਤ ਅਭਿਆਨ ਦੇ ਦੂਜੇ ਫੇਜ਼ ਤਹਿਤ ਜ਼ਿਲ੍ਹੇ ਦੇ 118 ਹਾਈ ਰਿਸਕ ਪਿੰਡਾਂ ਵਿੱਚ ਸ਼ੱਕੀ ਮਰੀਜ਼ਾਂ ਦੀ ਸਕ੍ਰੀਨਿੰਗ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼
– ਨਿਯਮਿਤ ਟੀਕਾਕਰਨ ਪ੍ਰੋਗਰਾਮ ਅਧੀਨ ਲਗਾਏ ਜਾਣ ਵਾਲੇ ਟੀਕਿਆਂ ਦੀਆਂ ਯੂਵਿਨ ਪੋਰਟਲ ‘ਤੇ ਐਂਟਰੀਆਂ ਸਮੇਂ ਸਿਰ ਪਾਈਆਂ ਜਾਣ
ਨਵਾਂਸ਼ਹਿਰ, (ਸਮਾਜ ਵੀਕਲੀ) ( ਮਨੋਰੰਜਨ ਕਾਲੀਆ ) :- ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਰਾਸ਼ਟਰੀ ਅਤੇ ਸੂਬਾਈ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਜ਼ਿਲ੍ਹਾ ਪੱਧਰੀ ਵਿਸ਼ੇਸ਼ ਰੀਵਿਊ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ, ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਹੋਰ ਸਿਹਤ ਅਧਿਕਾਰੀਆਂ ਨੇ ਭਾਗ ਲਿਆ।ਮੀਟਿੰਗ ਦੌਰਾਨ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਨੇ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਹਰ ਗਰਭਵਤੀ ਮਹਿਲਾ ਦੀ ਗਰਭ ਅਵਸਥਾ ਦੇ ਪਹਿਲੇ 12 ਹਫ਼ਤਿਆਂ ਅੰਦਰ ਰਜਿਸਟ੍ਰੇਸ਼ਨ ਹਰ ਹਾਲਤ ਵਿੱਚ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਮੇਂ ਸਿਰ ਰਜਿਸਟ੍ਰੇਸ਼ਨ ਨਾਲ ਗਰਭ ਅਵਸਥਾ ਦੌਰਾਨ ਪੈਦਾ ਹੋਣ ਵਾਲੀਆਂ ਪੇਚੀਦਗੀਆਂ ਦੀ ਸ਼ੁਰੂਆਤੀ ਪੱਧਰ ‘ਤੇ ਪਛਾਣ ਕਰਕੇ ਮਾਂ ਅਤੇ ਬੱਚੇ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੱਚਾ-ਬੱਚਾ ਸਿਹਤ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਜ਼ਮੀਨੀ ਪੱਧਰ ‘ਤੇ ਵਿਸ਼ੇਸ਼ ਮਾਨੀਟਰਿੰਗ ਕੀਤੀ ਜਾ ਰਹੀ ਹੈ। ਹਰ ਗਰਭਵਤੀ ਮਹਿਲਾ ਨੂੰ ਚਾਰ ਲਾਜ਼ਮੀ ਏ.ਐੱਨ.ਸੀ. ਚੈੱਕਅਪ, ਪੋਸ਼ਣ ਸੰਬੰਧੀ ਸਲਾਹ, ਲੋੜੀਂਦੇ ਟੀਕੇ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸੁਰੱਖਿਅਤ ਜਣੇਪੇ ਦੀ ਸਹੂਲਤ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਉਨ੍ਹਾਂ ਹਦਾਇਤ ਕੀਤੀ ਕਿ ਆਮ ਆਦਮੀ ਕਲੀਨਿਕਾਂ ਵਿੱਚ ਵੀ ਗਰਭਵਤੀ ਮਹਿਲਾਵਾਂ ਦੀ ਏ.ਐੱਨ.ਸੀ. ਜਾਂਚ ਨਿਯਮਿਤ ਤੌਰ ‘ਤੇ ਕੀਤੀ ਜਾਵੇ। ਮੀਟਿੰਗ ਦੌਰਾਨ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਹਤ ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਤਾਂ ਜੋ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਤੱਕ ਸਿਹਤ ਯੋਜਨਾਵਾਂ ਦਾ ਲਾਭ ਪਹੁੰਚਾਇਆ ਜਾ ਸਕੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



