ਟਾਂਡਾ ਵਿੱਚ 20 ਗਊਆਂ ਮਰੀਆਂ ਹੋਈਆਂ ਮਿਲੀਆਂ

ਟਾਂਡਾ (ਸਮਾਜ ਵੀਕਲੀ):  ਇਥੇ ਜਲੰਧਰ-ਪਠਾਨਕੋਟ ਰੇਲਵੇ ਮਾਰਗ ਨੇੜੇ ਅੱਜ ਫੋਕਲ ਪੁਆਇੰਟ ਦੇ ਸਾਹਮਣੇ ਕਰੀਬ 20 ਗਊਆਂ ਮਰੀਆਂ ਹੋਈਆਂ ਮਿਲੀਆਂ ਹਨ। ਇਸ ਘਟਨਾ ਦੀ ਸੂਚਨਾ ਮਿਲਣ ’ਤੇ ਟਾਂਡਾ ਪੁਲੀਸ ਅਤੇ ਰੇਲਵੇ ਪੁਲੀਸ ਦੀਆਂ ਟੀਮਾਂ ਮੌਕੇ ’ਤੇ ਪੁੱਜੀਆਂ, ਜਿਥੇ ਉਨ੍ਹਾਂ ਨੂੰ ਮਰੇ ਹੋਏ ਪਸ਼ੂ ਮਿਲੇ, ਜਿਨ੍ਹਾਂ ਦੀ ਚਮੜੀ ਲਾਹੀ ਹੋਈ ਸੀ। ਇਸ ਸਬੰਧੀ ਰੇਲਵੇ ਪੁਲੀਸ ਨੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਵੱਖ-ਵੱਖ ਥਾਵਾਂ ਤੋਂ ਵੱਡੀ ਗਿਣਤੀ ਵਿੱਚ ਹਿੰਦੂ ਸੰਗਠਨਾਂ ਦੇ ਮੈਂਬਰਾਂ ਤੇ ਸਿਆਸੀ ਪਾਰਟੀਆਂ ਦੇ ਆਗੂ ਮੌਕੇ ’ਤੇ ਪਹੁੰਚੇ, ਜਿਨ੍ਹਾਂ ਨੇ ਰੋਸ ਜ਼ਾਹਿਰ ਕਰਦਿਆਂ ਕਰੀਬ ਚਾਰ ਘੰਟੇ ਕੌਮੀ ਮਾਰਗ ਜਾਮ ਕੀਤਾ। ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾ ਦੇ ਮੁਲਜ਼ਮਾਂ ਖ਼ਿਲਾਫ਼ ਜਲਦੀ ਕਾਰਵਾਈ ਕੀਤੀ ਜਾਵੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੋਦੀ ਨੇ ਉੱਚ ਪੱੱਧਰੀ ਮੀਟਿੰਗ ਦੌਰਾਨ ਭਾਰਤ ਦੀਆਂ ਸੁਰੱਖਿਆ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ
Next articleਭਾਰਤੀ ਮੂਲ ਦੀ ਸ਼ੈਫਾਲੀ ਰਾਜ਼ਦਾਨ ਨੈਦਰਲੈਂਡਜ਼ ’ਚ ਸਫ਼ੀਰ ਨਾਮਜ਼ਦ