ਮੋਰਿੰਡਾ, (ਸਮਾਜ ਵੀਕਲੀ) (ਸੁਖਵਿੰਦਰ ਸਿੰਘ ਹੈਪੀ): ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਮੋਰਿੰਡਾ ਸਦਰ ਪੁਲਿਸ ਨੂੰ ਇੱਕ ਮਹੱਤਵਪੂਰਨ ਸਫਲਤਾ ਮਿਲੀ ਹੈ। ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਮਨਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀਐਸਪੀ ਮੋਰਿੰਡਾ ਸ੍ਰੀ ਗੁਰਜੀਤ ਸਿੰਘ ਦੀ ਦੇਖਰੇਖ ਹੇਠ ਚਲਾਏ ਗਏ ਸਰਚ ਅਭਿਆਨ ਦੌਰਾਨ ਪੁਲਿਸ ਨੇ ਦੋ ਨੌਜਵਾਨਾਂ ਨੂੰ 20 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਮੋਰਿੰਡਾ ਸਦਰ ਇੰਸਪੈਕਟਰ ਰਣਜੀਤ ਸਿੰਘ ਨੇ ਦੱਸਿਆ ਕਿ ਏਐਸਆਈ ਪਵਨਦੀਪ ਸਿੰਘ ਨੇ ਆਪਣੀ ਪੁਲਿਸ ਪਾਰਟੀ—ਜਿਸ ਵਿੱਚ ਏਐਸਆਈ ਕਸ਼ਮੀਰ ਸਿੰਘ, ਹੌਲਦਾਰ ਜਗਤਾਰ ਸਿੰਘ ਅਤੇ ਸੀਨੀਅਰ ਸਿਪਾਹੀ ਜਸਪਾਲ ਸਿੰਘ ਤੇ ਯਾਦਵਿੰਦਰ ਸਿੰਘ ਸ਼ਾਮਲ ਸਨ ਦੇ ਨਾਲ ਮੋਰਿੰਡਾ–ਸ੍ਰੀ ਚਮਕੌਰ ਸਾਹਿਬ ਸੜਕ ‘ਤੇ ਸ਼ੱਕੀ ਵਿਅਕਤੀਆਂ ਅਤੇ ਨਸ਼ਾ ਤਸਕਰਾਂ ਦੀ ਚੈਕਿੰਗ ਲਈ ਗਸ਼ਤ ਕੀਤੀ ਜਾ ਰਹੀ ਸੀ। ਜਦੋਂ ਪੁਲਿਸ ਪਾਰਟੀ ਪਿੰਡ ਚੱਕਲਾਂ ਤੋਂ ਪਿੰਡ ਸਮਾਣਾ ਖੁਰਦ ਵੱਲ ਜਾਂਦੇ ਹੋਏ ਟੀ-ਪੁਆਇੰਟ ਪਿੰਡ ਓਇੰਦ ਨੇੜੇ ਪਹੁੰਚੀ ਤਾਂ ਸਮਾਣਾ ਖੁਰਦ ਵੱਲੋਂ ਆ ਰਹੇ ਦੋ ਨੌਜਵਾਨ ਪੁਲਿਸ ਨੂੰ ਵੇਖ ਕੇ ਘਬਰਾ ਗਏ। ਇਸ ਦੌਰਾਨ ਇੱਕ ਨੌਜਵਾਨ ਨੇ ਆਪਣੀ ਜੇਬ ਵਿੱਚੋਂ ਇੱਕ ਪਾਰਦਰਸ਼ੀ ਲਿਫਾਫਾ ਕੱਢ ਕੇ ਸੜਕ ਕਿਨਾਰੇ ਸੁੱਟ ਦਿੱਤਾ ਅਤੇ ਦੋਵੇਂ ਭੱਜਣ ਦੀ ਕੋਸ਼ਿਸ਼ ਕਰਨ ਲੱਗੇ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਨੂੰ ਕਾਬੂ ਕਰ ਲਿਆ। ਜਾਂਚ ਦੌਰਾਨ ਸੁੱਟੇ ਗਏ ਲਿਫਾਫੇ ਵਿੱਚੋਂ 20 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਹਰਸ਼ ਸ਼ਰਮਾ ਪੁੱਤਰ ਸ਼ੰਮੀ ਕੁਮਾਰ ਵਾਸੀ ਪਿੰਡ ਕਾਈਨੌਰ (ਰੂਪਨਗਰ) ਅਤੇ ਸ਼ੁਭਮ ਕੁਮਾਰ ਪੁੱਤਰ ਦਵਿੰਦਰ ਕੁਮਾਰ ਵਾਸੀ ਪਿੰਡ ਉੱਚਾ ਪਿੰਡ ਸੰਘੋਲ, ਜ਼ਿਲ੍ਹਾ ਸ਼੍ਰੀ ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਵਿਰੁੱਧ ਐਨਡੀਪੀਐਸ ਐਕਟ ਦੀਆਂ ਧਾਰਾਵਾਂ 22, 61 ਅਤੇ 85 ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਅਦਾਲਤੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


