HOME 2024 ਬੈਚ ਦੇ ਆਈ. ਏ. ਐਸ. ਅਧਿਕਾਰੀ ਓਇਸ਼ੀ ਮੰਡਲ ਨੇ ਸਹਾਇਕ ਕਮਿਸ਼ਨਰ...

2024 ਬੈਚ ਦੇ ਆਈ. ਏ. ਐਸ. ਅਧਿਕਾਰੀ ਓਇਸ਼ੀ ਮੰਡਲ ਨੇ ਸਹਾਇਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

2

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦਿੱਤੀਆਂ ਸ਼ੁੱਭ-ਕਾਮਨਾਵਾਂ

ਹੁਸ਼ਿਆਰਪੁਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਆਈ. ਏ. ਐਸ. ਅਧਿਕਾਰੀ ਓਇਸ਼ੀ ਮੰਡਲ (2024 ਬੈਚ) ਨੇ ਅੱਜ ਇੱਥੇ ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਵਜੋਂ ਅਹੁਦਾ ਸੰਭਾਲ਼ਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਮੌਜੂਦਗੀ ਵਿਚ ਅਹੁਦਾ ਸੰਭਾਲ਼ਦਿਆਂ ਓਇਸ਼ੀ ਮੰਡਲ ਨੇ ਕਿਹਾ ਕਿ ਉਹ ਲੋਕ ਮਾਮਲਿਆਂ ਦਾ ਤਰਜੀਹ ਦੇ ਆਧਾਰ ‘ਤੇ ਨਿਪਟਾਰਾ ਕਰਵਾਉਣ, ਨਾਗਰਿਕ ਸੇਵਾਵਾਂ ਪ੍ਰਦਾਨ ਕਰਵਾਉਣ ਵਿਚ ਹੋਰ ਤੇਜ਼ੀ ਲਿਆਉਣ, ਭਲਾਈ ਸਕੀਮਾਂ ਨਾਲ ਸੰਬੰਧਤ ਪ੍ਰਕਿਰਿਆ ਨੂੰ ਹੋਰ ਸੁਚਾਰੂ ਢੰਗ ਨਾਲ ਅਮਲ ਵਿਚ ਲਿਆਉਣ ਤੋਂ ਇਲਾਵਾ ਪੰਜਾਬ ਸਰਕਾਰ ਦੇ ਵੱਖ-ਵੱਖ ਵਿਕਾਸ ਪ੍ਰੋਜੇਕਟਾਂ ਦੀ ਨਿਯਮਤ ਸਮੀਖਿਆ ਨੂੰ ਵੀ ਵਿਸ਼ੇਸ਼ ਤਵੱਜੋਂ ਦੇਣਗੇ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਵ-ਨਿਯੁਕਤ ਆਈ ਏ ਐਸ ਓਇਸ਼ੀ ਮੰਡਲ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਵਧੀਆ ਕਾਰਗੁਜ਼ਾਰੀ ਲਈ ਸ਼ੁਭ ਕਾਮਨਾ ਦਿੱਤੀ। ਜ਼ਿਕਰਯੋਗ ਹੈ ਕਿ ਪੱਛਮੀ ਬੰਗਾਲ ਨਾਲ ਸੰਬੰਧਤ ਅਤੇ ਇਲੈਕਟ੍ਰਾਨਿਕਸ ਤੇ ਕਮਿਊਨਿਕੇਸ਼ਨਜ ਵਿਚ ਬੀ.ਟੈਕ. ਓਇਸ਼ੀ ਮੰਡਲ ਦੀ ਇਹ ਪਹਿਲੀ  ਨਿਯੁਕਤੀ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਕਰੇਗਾ ਮਨਰੇਗਾ ਮਜ਼ਦੂਰਾਂ ਦੀ ਲਾਭਪਾਤਰੀਆਂ ਵਜੋਂ ਰਜਿਸਟ੍ਰੇਸ਼ਨ
Next articleਸਰਦਾਰ ਹਰੀ ਸਿੰਘ ਨਲਵਾ ਦੀ ਸ਼ਹੀਦੀ ‘ਤੇ ਵਿਸ਼ੇਸ਼ 30 ਅਪ੍ਰੈਲ 1837 ਈ.