HOME *22ਵਾਂ ਅੰਮ੍ਰਿਤ ਸਾਗਰ ਸ਼ੁਕਰਾਨਾ ਸਮਾਗਮ ਇੱਕ ਯਾਦਗਾਰੀ ਸਮਾਗਮ ਹੋਵੇਗਾ- ਮੱਕੜ, ਭਾਟੀਆ*

*22ਵਾਂ ਅੰਮ੍ਰਿਤ ਸਾਗਰ ਸ਼ੁਕਰਾਨਾ ਸਮਾਗਮ ਇੱਕ ਯਾਦਗਾਰੀ ਸਮਾਗਮ ਹੋਵੇਗਾ- ਮੱਕੜ, ਭਾਟੀਆ*

1

 *ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ੁਕਰਾਨਾ ਸਮਾਗਮ ਦਾ ਸੱਦਾ ਪੱਤਰ ਕੀਤਾ ਰਿਲੀਜ਼* 

ਲੁਧਿਆਣਾ  (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਗੁਰੂ ਸਾਹਿਬਾਨ ਵੱਲੋਂ ਉਚਰੀ ਇਲਾਹੀ ਬਾਣੀ ਦੇ ਕੀਰਤਨ ਦਾ ਪ੍ਰਚਾਰ ਤੇ ਪ੍ਰਸਾਰ ਕਰਨ ਦੇ ਲਈ ਜੋ ਵੱਡਮੁੱਲੇ ਯਤਨ ਪਿਛਲੇ ਲੰਬੇ ਸਮੇਂ ਤੋਂ ਅੰਮ੍ਰਿਤ ਸਾਗਰ ਕੰਪਨੀ ਕਰ ਰਹੀ ਹੈ। ਉਹ ਸਮੁੱਚੀਆਂ ਸੰਗਤਾਂ ਦੇ ਲਈ ਪ੍ਰੇਰਣਾ ਦਾ ਸਰੋਤ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ  ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ ਐਕਸਟੈਨਸ਼ਨ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ: ਇੰਦਰਜੀਤ ਸਿੰਘ ਮੱਕੜ ਨੇ ਕੀਤਾ। ਅੰਮ੍ਰਿਤ ਸਾਗਰ ਪ੍ਰੀਵਾਰ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ ਐਕਸਟੈਨਸ਼ਨ, ਲੁਧਿਆਣਾ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਮਿਤੀ 20 ਤੇ 21 ਫਰਵਰੀ 2026 ਨੂੰ (ਦਿਨ ਸ਼ੁੱਕਰਵਾਰ ਤੇ ਸ਼ਨੀਵਾਰ, ਸ਼ਾਮ 7 ਤੋਂ 11.30 ਵਜੇ ਤੱਕ) ਵਿਸ਼ੇਸ਼ ਤੌਰ ਤੇ ਆਯੋਜਿਤ ਕੀਤੇ ਜਾ ਰਹੇ 21ਵੇਂ ਅੰਮ੍ਰਿਤ ਸਾਗਰ ਸ਼ੁਕਰਾਨਾ ਸਮਾਗਮ ਦਾ ਸੱਦਾ ਪੱਤਰ ਰਿਲੀਜ਼ ਕਰਦਿਆਂ ਹੋਇਆਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਤੇ ਭਗਤਾਂ ਵੱਲੋਂ ਉਚਰੀ ਇਲਾਹੀ ਬਾਣੀ ਦੇ ਸਿਧਾਂਤਕ ਤੇ ਭਾਵਨਾਤਮਕ ਸੰਦੇਸ਼ ਨੂੰ ਸਮੁੱਚੇ ਸੰਸਾਰ ਭਰ ਦੀਆਂ ਸੰਗਤਾਂ ਤੱਕ ਵੱਧ ਤੋਂ ਵੱਧ ਪਹੁੰਚਾਉਣ ਤੇ ਸਮੁੱਚੀ ਲੋਕਾਈ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੇਣ ਹਿੱਤ ਅੰਮ੍ਰਿਤ ਸਾਗਰ ਪ੍ਰੀਵਾਰ ਵੱਲੋਂ ਆਯੋਜਿਤ ਕੀਤਾ ਜਾ ਰਿਹਾ ਉਕਤ ਸ਼ੁਕਰਾਨਾ ਸਮਾਗਮ ਇੱਕ ਯਾਦਗਾਰੀ ਸਮਾਗਮ ਹੋਵੇਗਾ। ਜਿਸ ਦੇ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀ ਜੱਥੇ, ਸਿੰਘ ਸਾਹਿਬਾਨ, ਸੰਤ ਮਹਾਂਪੁਰਸ਼ ਤੇ ਪ੍ਰਮੁੱਖ ਸ਼ਖ਼ਸੀਅਤਾਂ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰੂ ਜਸ ਰਾਹੀਂ ਨਿਹਾਲ ਕਰਨਗੀਆਂ। ਇਸ ਦੌਰਾਨ ਅੰਮ੍ਰਿਤ ਸਾਗਰ ਕੰਪਨੀ ਦੇ ਪ੍ਰਮੁੱਖ ਸ੍ਰ: ਬਲਬੀਰ ਸਿੰਘ ਭਾਟੀਆ ਨੇ ਦੱਸਿਆ ਕਿ ਉਕਤ 22ਵੇਂ  ਸ਼ੁਕਰਾਨਾ ਸਮਾਗਮ ਅੰਦਰ ਵਿਸ਼ੇਸ਼ ਤੌਰ ਤੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਅਨੰਤਬੀਰ ਸਿੰਘ ਜੀ(ਐਲ.ਏ ਵਾਲੇ) , ਭਾਈ ਗੁਰਸ਼ਰਨ ਸਿੰਘ ਜੀ ਲੁਧਿਆਣੇ ਵਾਲੇ, ਭਾਈ ਮਹਿਤਾਬ ਸਿੰਘ ਜੀ ਜਲੰਧਰ ਵਾਲੇ, ਭਾਈ ਤਰਨਵੀਰ ਸਿੰਘ (ਰੱਬੀ ਵੀਰ ਜੀ), ਭਾਈ ਗਗਨਦੀਪ ਸਿੰਘ  ਜੀ ਸ਼੍ਰੀ ਗੰਗਾਨਗਰ ਵਾਲੇ, ਭਾਈ ਕੁਲਜੀਤ ਸਿੰਘ ਜੀ ਖਾਲਸਾ, ਭਾਈ ਕਰਮਜੀਤ ਸਿੰਘ ਖਾਲਸਾ ਲੁਧਿਆਣੇ ਵਾਲੇ, ਬੀਬੀ ਰਵਿੰਦਰ ਕੌਰ ਪਟਿਆਲੇ ਵਾਲੇ ਅਤੇ ਬਾਬਾ ਕੁੰਦਨ ਸਿੰਘ ਭਲਾਈ ਟਰੱਸਟ ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥਿਆਂ ਸਮੇਤ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਸਾਬਕਾ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਜਵੱਦੀ ਟਕਸਾਲ ਦੇ ਮੁਖੀ ਸੰਤ ਬਾਬਾ ਅਮੀਰ ਸਿੰਘ ਜੀ, ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ ਜੀ ਤੇ ਸ੍ਰ: ਪਰਵਿੰਦਰ ਸਿੰਘ ਭਾਟੀਆ ਰਾਏਪੁਰ ਵਾਲੇ ਉਚੇਚੇ ਤੌਰ ਤੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਨਗੇ। ਉਨ੍ਹਾਂ ਨੇ ਦੱਸਿਆ ਕਿ ਦੋ ਰੋਜ਼ਾ 22ਵੇਂ ਅੰਮ੍ਰਿਤ ਸਾਗਰ ਸ਼ੁਕਰਾਨਾ ਸਮਾਗਮ ਦਾ ਸਮੁੱਚਾ ਲਾਇਵ ਪ੍ਰਸਾਰਨ ਫਾਸਟਵੇਅ ਚੈਨਲ, ਬਾਣੀ ਚੈਨਲ ਤੇ ਅੰਮ੍ਰਿਤ ਸਾਗਰ ਯੂ ਟਿਊਬ ਚੈਨਲ ਉੱਪਰ ਹੋਵੇਗਾ। ਸ੍ਰ: ਭਾਟੀਆ ਨੇ ਸਮੁੱਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ, ਸਮੂਹ ਧਾਰਮਿਕ ਸੁਸਾਇਟੀਆਂ ਦੇ ਮੈਂਬਰਾਂ ਤੇ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਨੂੰ ਜ਼ੋਰਦਾਰ ਬੇਨਤੀ ਕੀਤੀ ਕਿ ਉਹ ਅੰਮ੍ਰਿਤ ਸਾਗਰ ਸ਼ੁਕਰਾਨਾ ਸਮਾਗਮ ਵਿੱਚ ਵੱਧ ਤੋਂ ਵੱਧ ਆਪਣੀਆਂ ਹਾਜ਼ਰੀਆਂ ਭਰ ਕੇ ਗੁਰਬਾਣੀ ਦਾ ਲਾਹਾ ਪ੍ਰਾਪਤ ਕਰਨ। ਇਸ ਸਮੇਂ ਉਨ੍ਹਾਂ ਦੇ ਨਾਲ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਭਾਈ ਮੇਜਰ ਸਿੰਘ ਖਾਲਸਾ, ਸਿੱਖ ਨੌਜਵਾਨ ਸੇਵਾ ਸੁਸਾਇਟੀ ਦੇ ਪ੍ਰਧਾਨ ਮਨਿੰਦਰ ਸਿੰਘ ਆਹੂਜਾ, ਰਜਿੰਦਰ ਸਿੰਘ ਡੰਗ, ਐਨ.ਐਸ ਕਥੂਰੀਆਂ, ਇੰਦਰਬੀਰ ਸਿੰਘ ਬੱਤਰਾ, ਹਰਮੀਤ ਸਿੰਘ ਡੰਗ, ਗੁਰਬਖਸ਼ ਸਿੰਘ, ਜੋਗਿੰਦਰ ਸਿੰਘ ਸਲੂਜਾ, ਮਨਜੋਤ ਸਿੰਘ ਪਾਹਵਾ, ਰਣਜੀਤ ਸਿੰਘ ਖਾਲਸਾ, ਕਰਨਪ੍ਰੀਤ ਸਿੰਘ ਭਾਟੀਆ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਗੁਰਦੁਆਰਾ ਬਗੀਚੀ ਸਾਹਿਬ ਵਿਖੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਜਾਣਗੇ।
Next articleਸਾਬਕਾ ਮੰਤਰੀ ਮਜੀਠੀਆ ਨੂੰ ਜ਼ਮਾਨਤ ਮਿਲਣ ਕਾਰਨ ਮਾਨ ਸਰਕਾਰ ਦੇ ਝੂਠੇ ਦਾਅਵਿਆਂ ਦਾ ਅੰਤ ਹੋਇਆ ਹੈ : ਬਾਵਾ ਰਾਏਕੋਟ